0.9 C
Toronto
Saturday, January 10, 2026
spot_img
Homeਪੰਜਾਬਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਿਹੈ ਕੇਂਦਰ: ਹਰੀਸ਼ ਚੌਧਰੀ

ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਿਹੈ ਕੇਂਦਰ: ਹਰੀਸ਼ ਚੌਧਰੀ

ਭਾਜਪਾ ਦੇ 55 ਫੀਸਦ ਲੋਕ ਸਭਾ ਮੈਂਬਰਾਂ ‘ਤੇ ਗੰਭੀਰ ਅਪਰਾਧਕ ਕੇਸ ਦਰਜ : ਵੜਿੰਗ
ਫਿਰੋਜ਼ਪੁਰ/ਬਿਊਰੋ ਨਿਊਜ਼ : ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਪਿੰਡ ਸ਼ੇਰ ਖਾਂ ਵਿੱਚ ਕਾਂਗਰਸੀ ਵਰਕਰਾਂ ਦਾ ਇਕੱਠ ਕੀਤਾ ਗਿਆ, ਜਿਸ ਵਿੱਚ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਭਾਜਪਾ ਵੱਲੋਂ ਸੰਵਿਧਾਨਕ ਸੰਸਥਾਵਾਂ ਦੀ ਗ਼ਲਤ ਵਰਤੋਂ ਕਰਕੇ ਵਿਰੋਧੀ ਧਿਰਾਂ ਖਾਸਕਰ ਕਾਂਗਰਸੀ ਆਗੂਆਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਵਿਰੋਧ ਵਿਚ ਪਾਰਟੀ ਵਰਕਰਾਂ ਨੂੰ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਦੇਸ਼ ਅੰਦਰ ਰਾਹੁਲ ਗਾਂਧੀ ਦੀ ਵਧਦੀ ਹਰਮਨਪਿਆਰਤਾ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਟੀਮ ਘਬਰਾ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਤੇ ਸਵਾਲ ਖੜ੍ਹੇ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਧਿਰ ਦੀ ਆਵਾਜ਼ ਨੂੰ ਸੰਵਿਧਾਨਕ ਸੰਸਥਾਵਾਂ ਦੀ ਗ਼ਲਤ ਵਰਤੋਂ ਕਰਕੇ ਦਬਾਉਣ ਦਾ ਯਤਨ ਕੀਤਾ ਜਾਂਦਾ ਹੈ, ਪਰ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਣ ਵਾਲੀ ਪਾਰਟੀ ਨੂੰ ਕਦੇ ਭਾਜਪਾ ਸਰਕਾਰ ਦਬਾ ਨਹੀਂ ਸਕੇਗੀ।
ਉਕਤ ਆਗੂਆਂ ਨੇ ਕਿਹਾ ਕਿ ਭਾਜਪਾ ਨੇ ਸੋਚੀ ਸਮਝੀ ਸਾਜਿਸ਼ ਤਹਿਤ ਪਹਿਲਾਂ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਝੂਠਾ ਕੇਸ ਦਰਜ ਕਰਵਾਇਆ ਮਗਰੋਂ ਅਦਾਲਤ ‘ਤੇ ਦਬਾਅ ਪਾ ਕੇ ਦੋ ਸਾਲ ਦੀ ਸਜ਼ਾ ਦਾ ਹੁਕਮ ਦਿਵਾਇਆ। ਇਸ ਝੂਠੇ ਕੇਸ ਦੇ ਆਧਾਰ ‘ਤੇ ਹੀ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕੀਤੀ, ਜਦਕਿ ਭਾਜਪਾ ਦੇ 55 ਫ਼ੀਸਦ ਸੰਸਦ ਮੈਂਬਰਾਂ ‘ਤੇ ਗੰਭੀਰ ਅਪਰਾਧਕ ਆਰੋਪ ਲੱਗੇ ਹੋਏ ਹਨ।
ਇਸ ਮੌਕੇ ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਵਾਸੀਆਂ ਨਾਲ ਮਿਲ ਕੇ ਕੁਰਬਾਨੀਆਂ ਦਿੱਤੀਆਂ ਤੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣਣਗੇ।

 

RELATED ARTICLES
POPULAR POSTS