ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਦਖਲ ਦੇਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪਿਸ਼ਾਵਰ ਸ਼ਹਿਰ ਵਿੱਚ ਬੀਤੇ ਦਿਨੀਂ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਕੂਟਨੀਤਕ ਪੱਧਰ ‘ਤੇ ਇਸ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਅੱਗੇ ਸਖ਼ਤ ਇਤਰਾਜ਼ ਦਾ ਪ੍ਰਗਟਾਵਾ ਕਰਨ। ਇਸ ਦੌਰਾਨ ਕਈ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਵੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਾਕਿਸਤਾਨ ਦੇ ਸੂਬਾ ਖੈਬਰ ਪਖ਼ਤੂਣਖਵਾ ਦੇ ਸ਼ਹਿਰ ਪਿਸ਼ਾਵਰ ਨੇੜੇ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਦਿਆਲ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਇੱਕ ਦਿਨ ਪਹਿਲਾਂ ਵੀ ਹਿੰਦੂ ਭਾਈਚਾਰੇ ਨਾਲ ਸਬੰਧਤ ਇੱਕ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਬਾਰੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …