4.1 C
Toronto
Sunday, April 19, 2026
spot_img
Homeਪੰਜਾਬਕੈਨੇਡਾ ਵਿਚੋਂ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਸੰਬੰਧੀ...

ਕੈਨੇਡਾ ਵਿਚੋਂ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਸੰਬੰਧੀ ਕੇਂਦਰੀ ਵਿਦੇਸ਼ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਭਰੋਸਾ

ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਕੈਨੇਡਾ ‘ਚੋਂ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਦਾ ਮੁੱਦਾ ਕੈਨੇਡਾ ਸਰਕਾਰ ਕੋਲ ਉਠਾਉਣ ਲਈ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਬੇਨਤੀ ਕੀਤੀ ਸੀ। ਜੈਸ਼ੰਕਰ ਵਲੋਂ ਉਨ੍ਹਾਂ (ਸੁਖਬੀਰ ਸਿੰਘ ਬਾਦਲ) ਨੂੰ ਪੱਤਰ ਲਿਖ ਕੇ ਇਸ ਦਾ ਜਵਾਬ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਕੈਨੇਡਾ ਵਿਚ ਵਿਦਿਆਰਥੀਆਂ ਦੇ ਰਹਿਣ ਨੂੰ ਯਕੀਨੀ ਬਣਾਉਣ ਲਈ ਸਭ ਵਾਜਬ ਢੰਗ ਤਰੀਕਿਆਂ ਤੇ ਸਾਧਨਾਂ ਦੀ ਵਰਤੋਂ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਿਕਰਯੋਗ ਹੈ ਕਿ 700 ਤੋਂ ਵਧੇਰੇ ਭਾਰਤੀ ਵਿਦਿਆਰਥੀ ਕੈਨੇਡਾ ‘ਚ ਗਲਤ ਵੀਜ਼ਿਆਂ ਕਾਰਨ ਡਿਪੋਰਟ ਹੋਣ ਦੇ ਡਰ ਦਾ ਸਾਹਮਣਾ ਕਰ ਰਹੇ ਹਨ ਅਤੇ ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨੀਂ ਵਿਦੇਸ਼ ਮੰਤਰੀ ਭਾਰਤ ਸਰਕਾਰ ਦੇ ਨਾਂਅ ਚਿੱਠੀ ਲਿਖ ਕੇ ਇਹ ਮੁੱਦਾ ਧਿਆਨ ਵਿਚ ਲਿਆਂਦਾ ਗਿਆ ਸੀ।

 

RELATED ARTICLES
POPULAR POSTS