ਘਟਨਾ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਬਟਾਲਾ/ਬਿਊਰੋ ਨਿਊਜ਼ : ਬਟਾਲਾ ਨੇੜਲੇ ਪਿੰਡ ਭੁੰਬਲੀ ਵਿੱਚ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੇ ਮੰਗਲਵਾਰ ਨੂੰ ਸਵੇਰੇ ਕਰੀਬ ਸਵਾ ਦਸ ਵਜੇ ਆਪਣੇ ਘਰ ਵਿੱਚ ਹੀ ਕਾਰਬਾਈਨ ਨਾਲ ਗੋਲੀਆਂ ਮਾਰ ਕੇ ਪਤਨੀ, ਨੌਜਵਾਨ ਪੁੱਤਰ ਤੇ ਪਾਲਤੂ ਜਰਮਨ ਸ਼ੈਫਰਡ ਕੁੱਤੇ ਦੀ ਹੱਤਿਆ ਕਰ ਦਿੱਤੀ।
ਇਸ ਦੌਰਾਨ ਗੋਲੀਆਂ ਦੀ ਅਵਾਜ਼ ਸੁਣ ਕੇ ਗੁਆਂਢ ਸਾਹਮਣੇ ਆਪਣੇ ਪੇਕੇ ਘਰ ਰਹਿੰਦੀ ਨੌਜਵਾਨ ਤਲਾਕਸ਼ੁਦਾ ਔਰਤ ਬਾਹਰ ਆਈ ਤਾਂ ਉੱਕਤ ਪੁਲਿਸ ਮੁਲਾਜ਼ਮ ਉਸ ਨੂੰ ਅਗਵਾ ਕਰਕੇ ਫਰਾਰ ਹੋ ਗਿਆ। ਇਸ ਤੋਂ ਮਗਰੋਂ ਪੁਲਿਸ ਦਾ ਘੇਰਾ ਵਧਦਾ ਵੇਖ ਕੇ ਮੁਲਜ਼ਮ ਨੇ ਆਪਣੀ ਪਿਸਟਲ ਨਾਲ ਖੁਦ ਨੂੰ ਗੋਲੀ ਮਾਰ ਲਈ ਅਤੇ ਉਸਦੀ ਵੀ ਮੌਤ ਹੋ ਗਈ। ਮੁਲਜ਼ਮ ਦੀ ਪਛਾਣ ਏਐੱਸਆਈ ਭੁਪਿੰਦਰ ਸਿੰਘ ਵਾਸੀ ਭੁੰਬਲੀ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਵਿੱਚ ਆਲ੍ਹਾ ਅਧਿਕਾਰੀ ਦੀ ਸਕਿਓਰਿਟੀ ਵਿੱਚ ਤਾਇਨਾਤ ਸੀ। ਮ੍ਰਿਤਕਾਂ ਦੀ ਪਛਾਣ ਬਲਜੀਤ ਕੌਰ (44) ਅਤੇ ਬਲਪ੍ਰੀਤ ਸਿੰਘ (18) ਵਜੋਂ ਹੋਈ। ਬਲਜੀਤ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਅਧਿਆਪਕ ਸੀ ਜਦੋਂਕਿ ਬਲਪ੍ਰੀਤ ਸਿੰਘ ਨੇ ਬਾਰ੍ਹਵੀਂ ਜਮਾਤ ਦੇ ਪੇਪਰ ਦਿੱਤੇ ਸਨ। ਮ੍ਰਿਤਕਾ ਆਪਣੇ ਪਿੱਛੇ ਇਕ ਬੇਟਾ ਛੱਡ ਗਈ, ਜੋ ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਹੈ।
Check Also
ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ
ਹਾਈਕੋਰਟ ਨੇ 10 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ …