19.4 C
Toronto
Sunday, August 16, 2026
spot_img
Homeਪੰਜਾਬਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਰਦਾਸ਼ਤ ਨਹੀਂ : ਕੇਜਰੀਵਾਲ

ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਰਦਾਸ਼ਤ ਨਹੀਂ : ਕੇਜਰੀਵਾਲ

ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਬਰਦਾਸ਼ਤ ਨਹੀਂ : ਕੇਜਰੀਵਾਲਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ ‘ਸੀਐੱਮ ਦੀ ਯੋਗਸ਼ਾਲਾ’ ਦਾ ਆਗਾਜ਼
ਸਮੂਹ ਪੰਜਾਬ ਵਾਸੀ ਤੰਦਰੁਸਤੀ ਦੇ ਲਈ ਯੋਗ ਅਪਣਾਉਣ: ਭਗਵੰਤ ਮਾਨ
ਪਟਿਆਲਾ : ਪੰਜਾਬ ਵਾਸੀਆਂ ਨੂੰ ਹੋਰ ਵਧੇਰੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਨ ਦੇ ਮਨੋਰਥ ਨਾਲ ਪੰਜਾਬ ਸਰਕਾਰ ਵੱਲੋਂ ‘ਸੀ.ਐੱਮ. ਦੀ ਯੋਗਸ਼ਾਲਾ’ ਦੇ ਬੈਨਰ ਹੇਠ ਇਕ ਵਿਸ਼ੇਸ਼ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਰਸਮੀ ਉਦਘਾਟਨ ਬੁੱਧਵਾਰ ਨੂੰ ਪਟਿਆਲਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ‘ਤੇ ਕੀਤਾ। ਇਸ ਦੌਰਾਨ ਮਨੁੱਖ ਲਈ ਤੰਦਰੁਸਤੀ ਨੂੰ ਸਭ ਤੋਂ ਜ਼ਰੂਰੀ ਪਹਿਲੂ ਕਰਾਰ ਦਿੰਦਿਆਂ, ਯੋਗਾ ਨੂੰ ਪਿੰਡਾਂ ਅਤੇ ਮੁਹੱਲਿਆਂ ਤੱਕ ਪਹੁੰਚਾਉਣ ਦਾ ਐਲਾਨ ਵੀ ਕੀਤਾ ਗਿਆ। ਸਮੂਹ ਪੰਜਾਬ ਵਾਸੀਆਂ ਨੂੰ ਯੋਗਾ ਅਪਣਾਉਣ ਦੀ ਅਪੀਲ ਕਰਦਿਆਂ ਦੋਹਾਂ ਆਗੂਆਂ ਨੇ ਕਿਹਾ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰੇ ਲਈ ਇਹ ਵਧੇਰੇ ਕਾਰਗਰ ਪ੍ਰਕਿਰਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਹਲਕਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਦੇਖਰੇਖ ਹੇਠ ਇੱਥੇ ਪੋਲੋ ਗਰਾਊਂਡ ਵਿਚਲੇ ਜਿਮਨੇਜ਼ੀਅਮ ਹਾਲ ਵਿੱਚ ਇਸ ਸਬੰਧੀ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਿੱਠ ਵੀ ਥਾਪੜੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੰਜਾਬ ਦੀ ਸ਼ਾਂਤੀ ਲਈ ਬੜੀ ਸਿਆਣਪ ਨਾਲ ਚੁੱਕੇ ਗਏ ਸਖ਼ਤ ਕਦਮ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ।
ਉਨ੍ਹਾਂ ਨਸ਼ਾ ਤਸਕਰੀ ਸਬੰਧੀ ਰਿਪੋਰਟ ਦੇ ਅੱਠ ਸਾਲਾਂ ਤੋਂ ਬੰਦ ਪਏ ਲਿਫਾਫ਼ੇ ਵੀ ਮਾਨ ਸਰਕਾਰ ਵੱਲੋਂ ਖੋਲ੍ਹੇ ਜਾਣ ਦਾ ਦਾਅਵਾ ਕੀਤਾ ਅਤੇ ਕਿਹਾ ਕਿ ਇਸ ‘ਚ ਸ਼ਾਮਲ ਰਹੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਵਾਸੀਆਂ ਨੂੰ ਯੋਗਾ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ‘ਚ ਵੀ ਉਪ ਰਾਜਪਾਲ ਵੱਲੋਂ ਬੰਦ ਕਰਵਾਇਆ ਗਿਆ ਯੋਗਾ ਮੁੜ ਸ਼ੁਰੂ ਕੀਤਾ ਜਾਵੇਗਾ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁੱਢਲੇ ਪੜਾਅ ਤਹਿਤ ਪਟਿਆਲਾ, ਫਗਵਾੜਾ, ਅੰਮ੍ਰਿਤਸਰ ਤੇ ਲੁਧਿਆਣਾ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਯੋਗਸ਼ਾਲਾਵਾਂ ਨੂੰ ਸੂਬੇ ਦੇ ਹੋਰ ਹਿੱਸਿਆਂ ਤੱਕ ਵੀ ਵਧਾਇਆ ਜਾਵੇਗਾ।

RELATED ARTICLES
POPULAR POSTS