Breaking News
Home / ਪੰਜਾਬ / ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ

ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ

ਡੀਜੀਪੀ ਗੌਰਵ ਯਾਦਵ ਨੇ ਨਿਰਦੇਸ਼ ਕੀਤੇ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਛੁੱਟੀਆਂ ਲਈਆਂ ਵੀ ਹੋਈਆਂ ਹਨ ਜਾਂ ਉਹ ਛੁੱਟੀ ’ਤੇ ਹਨ, ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਲਈ ਅਪੀਲ ਕੀਤੀ ਸੀ। ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਤੋਂ 14 ਅਪ੍ਰੈਲ ਤੱਕ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦਾ ਇਹ ਕਦਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 12 ਤੋਂ 14 ਅਪ੍ਰੈਲ ਤੱਕ ਵਿਸਾਖੀ ਸਮਾਗਮ ਉਲੀਕਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵੀ ਚਰਚਾ ਕੀਤੀ ਜਾਵੇਗੀ।

 

Check Also

ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਹੋਏ ਦੁਰਵਿਹਾਰ ਦੀ ਕੀਤੀ ਨਿੰਦਾ

ਕੇਂਦਰ ਸਰਕਾਰ ਤੋਂ ਸਖਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ …