ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਣ ਰੈਡੀ ਭਾਜਪਾ ਵਿਚ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਲੀਡਰ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਣ ਕੁਮਾਰ ਰੈਡੀ ਅੱਜ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਕਾਂਗਰਸ ਛੱਡਣ ਸਮੇਂ ਰੈਡੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਇਕ ਲਾਈਨ ਦਾ ਅਸਤੀਫਾ ਭੇਜਿਆ ਸੀ। ਰੈਡੀ ਪਹਿਲਾਂ ਵੀ ਕਾਂਗਰਸ ਪਾਰਟੀ ’ਚੋਂ ਅਸਤੀਫਾ ਦੇ ਚੁੱਕੇ ਹਨ। 2014 ਵਿਚ ਜਦੋਂ ਯੂਪੀਏ ਸਰਕਾਰ ਨੇ ਆਂਧਰਾ ਪ੍ਰਦੇਸ਼ ਤੋਂ ਤੇਲੰਗਾਨਾ ਨੂੰ ਵੱਖ ਕਰਨ ਦਾ ਫੈਸਲਾ ਕੀਤਾ ਸੀ ਤਦ ਰੈਡੀ ਨੇ ਵਿਰੋਧ ਵਿਚ ਕਾਂਗਰਸ ਪਾਰਟੀ ਛੱਡ ਦਿੱਤੀ ਸੀ। ਉਸ ਤੋਂ ਬਾਅਦ ਰੈਡੀ ਨੇ ਆਪਣੀ ਵੱਖਰੀ ਸਿਆਸੀ ਪਾਰਟੀ ਬਣਾਈ ਸੀ ਅਤੇ ਆਮ ਚੋਣਾਂ ਵਿਚ ਉਮੀਦਵਾਰ ਵੀ ਖੜ੍ਹੇ ਕੀਤੇ ਸਨ। ਰੈਡੀ ਦੀ ਪਾਰਟੀ ਨੂੰ ਇਕ ਵੀ ਸੀਟ ਤੋਂ ਜਿੱਤ ਨਹੀਂ ਹਾਸਲ ਹੋਈ ਸੀ। ਇਸ ਤੋਂ ਬਾਅਦ ਰੈਡੀ ਕਾਫੀ ਸਮਾਂ ਰਾਜਨੀਤੀ ਤੋਂ ਦੂਰ ਰਹੇ ਅਤੇ 2018 ਵਿਚ ਮੁੜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਜ਼ਿਕਰਯੋਗ ਹੈ ਕਿ 2024 ਵਿਚ ਲੋਕ ਸਭਾ ਦੀਆਂ ਚੋਣਾਂ ਹੋਣੀਆਂ ਹਨ ਅਤੇ ਸਿਆਸੀ ਪਾਰਟੀਆਂ ਦੇ ਆਗੂ ਹੁਣ ਤੋਂ ਪਾਰਟੀਆਂ ਬਦਲਣ ਲੱਗ ਪਏ ਹਨ। ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਵੀ ਕਈ ਸੀਨੀਅਰ ਕਾਂਗਰਸੀ ਆਗੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦਾ ਨਾਮ ਵੀ ਸ਼ਾਮਲ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …