ਪਰਿਵਾਰ ਨਾਲ ਮਿਲ ਕੇ ਦੁੱਖ ਕੀਤਾ ਸਾਂਝਾ
ਜਲੰਧਰ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ’ਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਇਥੇ ਉਨ੍ਹਾਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੀ ਕਰਮ ਭੂਮੀ ਸ੍ਰੀ ਅੰਮਿ੍ਰਤਸਰ ਜਾਂਦੇ ਸਮੇਂ ਜਲੰਧਰ ’ਚ ਚੌਧਰੀ ਸੰਤੋਖ ਸਿੰਘ ਦੇ ਘਰ ਰੁਕੇ। ਧਿਆਨ ਰਹੇ ਕਿ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਪੰਜਾਬ ਵਿਚ ਭਾਰਤ ਜੋੜੋ ਯਾਤਰਾ ਕੱਢੀ ਜਾ ਰਹੀ ਸੀ ਤਾਂ ਉਸੇ ਦੌਰਾਨ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ ਅਤੇ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਜਦੋਂ ਚੌਧਰੀ ਸੰਤੋਖ ਸਿੰਘ ਦੀ ਮੌਤ ਹੋਈ ਸੀ ਉਸ ਸਮੇਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਅੰਦਰ ਰੋਡਰੇਜ਼ ਮਾਮਲੇ ’ਚ ਸ਼ਜ਼ਾ ਕੱਟ ਰਹੇ ਸਨ ਅਤੇ ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨਹੀਂ ਪਹੁੰਚ ਸਕੇ ਸਨ। ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਸੀਟ ਵੀ ਖਾਲੀ ਹੋ ਗਈ ਸੀ, ਜਿੱਥੇ ਜ਼ਿਮਨੀ ਚੋਣ ਹੋਣ ਜਾ ਰਹੀ ਅਤੇ ਇਸ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਕਾਂਗਰਸ ਪਾਰਟੀ ਵੱਲੋਂ ਚੌਧਰੀ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਗਿਆ ਹੈ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …