Breaking News
Home / ਪੰਜਾਬ / ਸੁਖਪਾਲ ਖਹਿਰਾ ਨੇ ਫਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚੁੱਕੇ ਸਵਾਲ

ਸੁਖਪਾਲ ਖਹਿਰਾ ਨੇ ਫਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚੁੱਕੇ ਸਵਾਲ

ਕਿਹਾ : ਮੇਰੇ ਵਿਧਾਨ ਸਭਾ ਹਲਕੇ ’ਚ ਅਫ਼ਸਰਾਂ ਵੱਲੋਂ ਨਹੀਂ ਕੀਤਾ ਗਿਆ ਦੌਰਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲੰਘੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੇ ਲਈ ਵਿਸਾਖੀ ਤੋਂ ਪਹਿਲਾਂ ਪਹਿਲਾਂ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਜਮ੍ਹਾਂ ਕਰਵਾਉਣ ਦਾ ਵਾਅਦਾ ਕੀਤਾ ਸੀ। ਜਿਸ ਦੇ ਲਈ ਸਮੁੱਚੇ ਪੰਜਾਬ ਵਿਚ ਫਸਲਾਂ ਦੀ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪ੍ਰੰਤੂ ਫਸਲਾਂ ਦੀ ਗਿਰਦਾਵਰੀ ਪ੍ਰਕਿਰਿਆ ’ਤੇ ਵਿਰੋਧੀ ਧਿਰਾਂ ਨੇ ਸਵਾਲ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਵਿਧਾਇਕਾਂ, ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫ਼ਸਰਾਂ ਨੂੰ ਪ੍ਰਭਾਵਿਤ ਖੇਤਰਾਂ ਦਾ ਦੌਰਾਨ ਕਰਨ ਦੇ ਹੁਕਮ ਦਿੱਤੇ ਸਨ ਪ੍ਰੰਤੂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਵਾਅਦੇ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਕਿਹਾ ਕਿ ਕਿਸਾਨਾਂ ਨੂੰ ਨੁਕਸਾਨੀ ਫਸਲ ਦੀ ਮੁਆਵਜ਼ਾ ਰਾਸ਼ੀ ਮਿਲਣੀ ਕਿਸ ਤਰ੍ਹਾਂ ਸੰਭਵ ਹੈ ਜਦਕਿ ਪਟਵਾਰੀ ਜਾਂ ਕਿਸੇ ਹੋਰ ਅਧਿਕਾਰੀ ਨੇ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਹਾਲੇ ਗਿਰਦਾਵਰੀ ਹੀ ਨਹੀਂ ਕੀਤੀ। ਮੈਂ ਇਸ ਸਬੰਧੀ ਆਪਣੇ ਹਲਕੇ ਦੇ ਕਾਫ਼ੀ ਕਿਸਾਨਾਂ ਨਾਲ ਗੱਲ ਕਰ ਚੁੱਕਿਆਂ ਹਾਂ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਕੋਈ ਅਧਿਕਾਰੀ ਗਿਰਦਾਵਰੀ ਕਰਨ ਲਈ ਨਹੀਂ ਆਇਆ, ਮੁਆਵਜ਼ਾ ਰਾਸ਼ੀ ਕੀ ਮਿਲਣੀ ਹੈ।

 

Check Also

ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ

  ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …