Breaking News
Home / ਪੰਜਾਬ / ਐਨਸੀਈਆਰਟੀ ਨੇ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਛਾਪੀ

ਐਨਸੀਈਆਰਟੀ ਨੇ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਛਾਪੀ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਤਾਬਾਂ ’ਚ ਗਲਤ ਜਾਣਕਾਰੀ ਹਟਾਉਣ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਛਾਪੀਆਂ ਗਈਆਂ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਦੇ ਇਤਿਹਾਸ ਸਬੰਧੀ ਇਤਿਹਾਸਕ ਵਰਣ ਨੂੰ ਗਲਤ ਅਰਥਾਂ ਦੇ ਨਾਲ ਪੇਸ਼ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਾਲ ’ਚ 12ਵੀਂ ਕਲਾਸ ਦੀ ਕਿਤਾਬ ਸੁਤੰਤਰ ਭਾਰਤ ’ਚ ਰਾਜਨੀਤਤੀ ਦੇ ਅੰਦਰ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਗਲਤ ਜਾਣਕਾਰੀ ਦਰਜ ਕੀਤੀ ਗਈ ਹੈ। ਜਿਸ ਦੇ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਿਹਬ ਦੇ ਮਤੇ ਦੀ ਵਿਆਖਿਆ ਕਰਦੇ ਹੋਏ ਸਿੱਖਾਂ ਦੀ ਅਲਗਾਵਵਾਦੀ ਦੇ ਰੂਪ ’ਚ ਪੇਸ਼ ਕਰਨਾ ਬਿਲਕੁਲ ਵੀ ਠੀਕ ਨਹੀਂ ਹੈ। ਇਸ ਲਈ ਐਨਸੀਈਆਰਟੀ ਨੂੰ ਇਸ ਤੁਰੰਤ ਹਟਾ ਲੈਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦੇ ਨਾਲ ਹੀ 12ਵੀਂ ਦੀ ਕਿਤਾਬ ਤੋਂ ਕੁੱਝ ਜਾਣਕਾਰੀਆਂ ਹਟਾਉਣੇ ਹੋਏ ਕੁੱਝ ਨਵੀਆਂ ਜਾਣਕਾਰੀਆਂ ਜੋੜਦੇ ਹੋਏ ਸੰਪਰਦਾਇਕ ਕਾਰਵਾਈ ਕੀਤੀ ਗਈ ਹੈ, ਜੋ ਕਿ ਬਹੁਤ ਦੁੱਖ ਵਾਲੀ ਗੱਲ ਹੈ ਕਿ ਮੌਜੂਦਾ ਕੇਂਦਰ ਸਰਕਾਰ ਵੱਲੋਂ ਗਲਤ ਬਦਲਾਅ ਕੀਤੇ ਜਾ ਰਹੇ ਹਨ। ਵਿਸ਼ੇਸ਼ ਕਰਕੇ ਘੱਟਗਿਣਤੀਆਂ ਦੇ ਪਾਠਕ੍ਰਮ ਖਤਮ ਕੀਤਾ ਜਾ ਰਿਹਾ ਹੈ ਅਤੇ ਇਸ ਮਨਮਰਜੀ ਦਾ ਪਾਠਕ੍ਰਮ ਦੱਸਿਆ ਜਾ ਰਿਹਾ ਹੈ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …