Breaking News
Home / ਪੰਜਾਬ / ਪੀਐਸਟੀਈਟੀ ਦੀ ਪ੍ਰੀਖਿਆ 30 ਅਪ੍ਰੈਲ ਨੂੰ ਮੁੜ ਹੋਵੇਗੀ

ਪੀਐਸਟੀਈਟੀ ਦੀ ਪ੍ਰੀਖਿਆ 30 ਅਪ੍ਰੈਲ ਨੂੰ ਮੁੜ ਹੋਵੇਗੀ

ਪਹਿਲਾਂ ਗੜਬੜੀ ਕਾਰਨ ਪ੍ਰੀਖਿਆ ਹੋ ਗਈ ਸੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਪੀਐਸਟੀਈਟੀ) ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ ਆਉਂਦੀ 30 ਅਪ੍ਰੈਲ ਨੂੰ ਸਵੇਰੇ 10.30 <:10.30਼ ਵਜੇ ਤੋਂ ਦੁਪਹਿਰ 1.00 ਵਜੇ ਤੱਕ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਦੇ ਲਈ ਵੱਖਰੇ ਤੌਰ ’ਤੇ ਫੀਸ ਨਹੀਂ ਦੇਣੀ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹੋਈ ਪੀਐਸਟੀਈਟੀ ਦੀ ਪ੍ਰੀਖਿਆ ਨੂੰ ਗੜਬੜੀ ਹੋਣ ਦੇ ਕਾਰਨ ਰੱਦ ਕਰ ਦਿੱਤਾ ਗਿਆ ਸੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੀਐਸਟੀਈਟੀ ਦੀ ਪ੍ਰੀਖਿਆ ਨੂੰ ਰੱਦ ਕਰਨ ਦੇ ਨਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਡਾ. ਹਰਦੀਪ ਸਿੰਘ ਅਤੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋ. ਡਾ. ਰਵਿੰਦਰ ਸਿੰਘ ਸਾਹਨੀ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੀਐਸਟੀਈਟੀ ਦੀ ਪ੍ਰੀਖਿਆ ਦੀ ਜ਼ਿੰਮੇਵਾਰੀ ਜੀਐਨਡੀ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ। ਇਹ ਵੀ ਜ਼ਿਕਰਯੋਗ ਹੈ ਕਿ ਪੀਐਸਟੀਈਟੀ ਦੀ ਪ੍ਰੀਖਿਆ ਦਾ ਆਯੋਜਨ ਲੰਘੀ 12 ਮਾਰਚ ਨੂੰ ਕੀਤਾ ਗਿਆ ਸੀ ਅਤੇ ਇਹ ਪ੍ਰੀਖਿਆ ਦੋ ਵੱਖ-ਵੱਖ ਪੇਪਰ ਹੋਣ ਦੇ ਚੱਲਦਿਆਂ ਦੋ ਸ਼ਿਫਟਾਂ ਵਿਚ ਲਈ ਗਈ ਸੀ। ਇਸ ਪ੍ਰੀਖਿਆ ਨੂੰ ਗੜਬੜੀ ਦੇ ਚੱਲਦਿਆਂ ਬਾਅਦ ਵਿਚ ਰੱਦ ਕਰ ਦਿੱਤਾ ਗਿਆ ਸੀ।

 

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …