Breaking News
Home / ਪੰਜਾਬ / ਪਾਕਿਸਤਾਨ ਪਹੁੰਚੇ ਭਾਰਤ ਦੇ ਸਿੱਖ ਜਥੇ ਦਾ ਨਿੱਘਾ ਸਵਾਗਤ

ਪਾਕਿਸਤਾਨ ਪਹੁੰਚੇ ਭਾਰਤ ਦੇ ਸਿੱਖ ਜਥੇ ਦਾ ਨਿੱਘਾ ਸਵਾਗਤ

ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ 2,475 ਯਾਤਰੀਆਂ ਦਾ ਜਥਾ ਪਹੁੰਚਿਆ ਹੈ ਪਾਕਿਸਤਾਨ
ਅੰਮਿ੍ਰਤਸਰ/ਬਿਊਰੋ ਨਿਊਜ਼
ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ 2,475 ਯਾਤਰੀਆਂ ਦਾ ਜਥਾ ਭਾਰਤ ਤੋਂ ਪਾਕਿਸਤਾਨ ਪੁੱਜ ਗਿਆ ਹੈ। ਇਸ ਜਥੇ ਦਾ ਸਵਾਗਤ ਪਾਕਿਸਤਾਨ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਡਾ. ਮਹੀਪਾਲ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਤੇ ਸਤਵੰਤ ਸਿੰਘ ਅਤੇ ਔਕਾਫ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹੀਦ ਸਲੀਮ, ਇਮਰਾਨ ਗੋਂਦਲ ਤੇ ਹੋਰ ਸ਼ਾਮਲ ਸਨ। ਇਸ ਮੌਕੇ ਵਿਸ਼ੇਸ਼ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਪਹੁੰਚਾਇਆ ਗਿਆ। ਧਿਆਨ ਰਹੇ ਕਿ ਭਾਰਤ ਤੋਂ 2,475 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ। ਜਥੇ ਦੇ ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਅਟਾਰੀ ਸਰਹੱਦ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਨੇ ਦੱਸਿਆ ਸੀ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪਰੈਲ ਨੂੰ ਖਾਲਸੇ ਦਾ ਸਾਜਣਾ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਖੁੱਲ੍ਹਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ। ਜਾਣਕਾਰੀ ਅਨੁਸਾਰ ਗੁਰੂ ਘਰਾਂ ਦੇ ਦਰਸ਼ਨ ਕਰਨ ਉਪਰੰਤ 18 ਅਪਰੈਲ ਨੂੰ ਇਹ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਾਪਸ ਪਰਤੇਗਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …