ਕਿਹਾ : ਅੰਮਿ੍ਰਤਸਰ ਦੇ ਕੱਥੂਨੰਗਲ ਤੋਂ ਹੋਈ ਪਪਲਪ੍ਰੀਤ ਸਿੰਘ ਦੀ ਗਿ੍ਰਫਤਾਰੀ
ਚੰਡੀਗੜ੍ਹ/ਬਿੳੂਰੋ ਨਿੳੂਜ਼
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਦੇ ਸਭ ਤੋਂ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਇਸੇ ਦੌਰਾਨ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਪਪਲਪ੍ਰੀਤ ਸਿੰਘ ਨੂੰ ਅੰਮਿ੍ਰਤਸਰ ਦੇ ਕੱਥੂਨੰਗਲ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪਪਲਪ੍ਰੀਤ ਸਿੰਘ ’ਤੇ ਐਨਐਸਏ ਤਹਿਤ ਕਾਰਵਾਈ ਹੋਵੇਗੀ ਅਤੇ ਉਸ ਖਿਲਾਫ ਪਹਿਲਾਂ ਵੀ 6 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਗਿ੍ਰਫਤਾਰੀ ਕਾੳੂਂਟਰ ਇੰਟੈਲੀਜੈਂਸ ਤੇ ਪੰਜਾਬ ਪੁਲਿਸ ਦੇ ਜਾਇੰਟ ਅਪਰੇਸ਼ਨ ਨਾਲ ਹੋਈ ਹੈ। ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਹੀ ਪੁਲਿਸ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਮੀਡੀਆ ਵਿਚ ਆਈ ਜਾਣਕਾਰੀ ਮੁਤਾਬਕ ਪਪਲਪ੍ਰੀਤ ਸਿੰਘ, ਅੰਮਿ੍ਰਤਸਰ ਜ਼ਿਲ੍ਹੇ ਵਿਚ ਆਪਣੇ ਪਿੰਡ ਪਹੁੰਚ ਕੇ ਆਤਮ ਸਮਪਰਣ ਕਰਨਾ ਚਾਹੁੰਦਾ ਸੀ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਅਤੇ ਕਾੳੂਂਟਰ ਇੰਟੈਲੀਜੈਂਸ ਨੇ ਜਾਇੰਟ ਅਪਰੇਸ਼ਨ ਚਲਾ ਕੇ ਉਸ ਨੂੰ ਗਿ੍ਰਫਤਾਰ ਕਰ ਲਿਆ ਹੈ।