0.9 C
Toronto
Thursday, November 27, 2025
spot_img
Homeਪੰਜਾਬਭਗਵੰਤ ਮਾਨ ਨੇ ‘ਆਪ’ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ’ਤੇ ਦਿੱਤੀ...

ਭਗਵੰਤ ਮਾਨ ਨੇ ‘ਆਪ’ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ’ਤੇ ਦਿੱਤੀ ਵਧਾਈ

ਕਿਹਾ : ਇਹ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਵਜੋਂ ਮਾਨਤਾ ਦਿੱਤੇ ਜਾਣ ਮਗਰੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੰਦਿਆਂ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ‘ਆਪ’ ਦੇ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸਾਰੇ ਪਾਰਟੀ ਵਰਕਰਾਂ ਦੀ ਮਿਹਨਤ ਦੀ ਜਿੱਤ ਹੈ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ, ਜਦੋਂਕਿ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤਿ੍ਰਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਗਈ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਚਾਰ ਸੂਬਿਆਂ ਦਿੱਲੀ, ਗੋਆ, ਪੰਜਾਬ ਅਤੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਕੌਮੀ ਪਾਰਟੀ ਦਾ ਦਰਜਾ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦਿੱਲੀ ਅਤੇ ਪੰਜਾਬ ਵਿੱਚ ਇਸ ਸਮੇਂ ਸੱਤਾ ਵਿੱਚ ਹੈ। ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦਿੱਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਏਨੇ ਥੋੜ੍ਹੇ ਸਮੇਂ ਵਿੱਚ ਇਹ ਪ੍ਰਾਪਤੀ ਕਿਸੇ ਚਮਤਕਾਰ ਤੋਂ ਘੱਟ ਨਹੀਂ ਹੈ।

RELATED ARTICLES
POPULAR POSTS