Breaking News
Home / ਪੰਜਾਬ / ਪੰਜਾਬ ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੀਤਾ ਤਲਬ

ਪੰਜਾਬ ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੀਤਾ ਤਲਬ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਤਲਬ ਕੀਤਾ ਹੈ। ਚੰਨੀ ਨੂੰ 12 ਅਪ੍ਰੈਲ ਬੁੱਧਵਾਰ ਨੂੰ ਸਵੇਰੇ 10.00 ਵਜੇ ਵਿਜੀਲੈਂਸ ਦਫਤਰ ਵਿਚ ਪੇਸ਼ ਹੋਣ ਲਈ ਆਖਿਆ ਗਿਆ ਹੈ। ਮੀਡੀਆ ਤੋਂ ਜਾਣਕਾਰੀ ਮਿਲੀ ਹੈ ਕਿ ਚੰਨੀ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਕਿੱਕੀ ਢਿੱਲੋਂ ਤੇ ਹੋਰ ਕਈ ਕਾਂਗਰਸੀ ਆਗੂ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਹਨ। ਵਿਜੀਲੈਂਸ ਨੇ ਚੰਨੀ ਬਾਰੇ ਲੁੱਕ ਆਊਟ ਸਰਕੂਲਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਇਹ ਪਹਿਲੀ ਵਾਰ ਹੈ ਜਦੋਂ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਭਾਰਤ ਭੂਸ਼ਣ ਆਸ਼ੂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਜਿਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦਾ ਨਾਮ ਵਰਨਣਯੋਗ ਹੈ।

 

Check Also

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ ਜਲੰਧਰ/ਬਿਊਰੋ ਨਿਊਜ਼ …