ਵਿਧਾਨ ਸਭਾ ਹਲਕਾ ਬੰਗਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਨੇ ਡਾ. ਸੁਖੀ
ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵੀ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਸੁਖੀ ਜ਼ਿਲ੍ਹਾ ਨਵਾਂ ਸ਼ਹਿਰ ਦੇ ਬੰਗਾ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਵੀ ਹਨ। ਉਮੀਦਵਾਰ ਦਾ ਐਲਾਨ ਜਲੰਧਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਕੀਤੀ ਗਈ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ। ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ, ਡਾ. ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਕਾਲੀ ਦਲ ਅਤੇ ਬਸਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਚੁੱਕੀ ਹੈ। ਲੰਘੇ ਦਿਨੀਂ ਆਮ ਆਦਮੀ ਪਾਰਟੀ ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ‘ਆਪ’ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਸੀ ਜਦਕਿ ਕਾਂਗਰਸ ਪਾਰਟੀ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਹੈ। ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਦੇ ਚੋਣ ਮੈਦਾਨ ਵਿਚ ਨਿੱਤਰਨ ਤੋਂ ਬਾਅਦ ਹੁਣ ਜਲੰਧਰ ਦਾ ਸਿਆਸੀ ਪਿੜ ਪੂਰੀ ਤਰ੍ਹਾਂ ਭਖ ਗਿਆ ਹੈ ਜਦਕਿ ਭਾਰਤੀ ਜਨਤਾ ਪਾਰਟੀ ਨੇ ਹਾਲੇ ਤੱਕ ਉਮੀਦਵਾਰ ਸਬੰਧੀ ਐਲਾਨ ਨਹੀਂ ਕੀਤਾ ਗਿਆ। ਲੋਕ ਸਭਾ ਜ਼ਿਮਨੀ ਚੋਣ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਚੋਣ ਨਤੀਜਾ 13 ਮਈ ਨੂੰ ਆਵੇਗਾ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …