ਮੁੱਖ ਮੰਤਰੀ ਭਗਵੰਤ ਮਾਨ ਗੁਰੂ ਤੇਗ ਬਹਾਦਰ ਮਿਊਜ਼ੀਅਮ ਸੰਗਤਾਂ ਨੂੰ ਕੀਤਾ ਸਮਰਪਿਤ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜੀਆਂ ਅਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੀਰਤਨ ਸਰਵਣ ਕੀਤਾ । ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ। ਇਸ ਮਿਊਜ਼ੀਅਮ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਨਵੀਂ ਟੈਕਨੋਲਜੀ ਦੇ ਨਾਲ ਰੂਪਮਾਨ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋਕਾਂ ਨੂੰ ਅਪੀਲ ਕੀਤੀ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …