7.2 C
Toronto
Sunday, May 24, 2026
spot_img
Homeਪੰਜਾਬਪੰਜਾਬ ਦੇ ਖੇਤੀਬਾੜੀ ਮੰਤਰੀ ਕੋਲ 16 ਜ਼ਿਲ੍ਹਿਆਂ ਤੋਂ ਪਹੁੰਚੀਆਂ ਸ਼ਿਕਾਇਤਾਂ

ਪੰਜਾਬ ਦੇ ਖੇਤੀਬਾੜੀ ਮੰਤਰੀ ਕੋਲ 16 ਜ਼ਿਲ੍ਹਿਆਂ ਤੋਂ ਪਹੁੰਚੀਆਂ ਸ਼ਿਕਾਇਤਾਂ

ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਨ ਹਨ ਕਿਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦਿਨੀਂ ਪਏ ਜ਼ੋਰਦਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਗਏ ਹਨ। ਪਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਦੇ ਕਿਸਾਨ ਹੁਣ ਤੱਕ ਗਿਰਦਾਵਰੀ ਨਾ ਹੋਣ ਕਰਕੇ ਪ੍ਰੇਸ਼ਾਨ ਹਨ। ਇਥੋਂ ਤੱਕ ਕਿ ਪੰਜਾਬ ਦੇ 16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਿਕਾਇਤਾਂ ਭੇਜੀਆਂ ਹਨ ਅਤੇ ਇਹ ਸ਼ਿਕਾਇਤਾਂ ਲੰਘੇ ਦੋ ਦਿਨਾਂ ਦੌਰਾਨ ਹੀ ਮਿਲੀਆਂ ਹਨ। ਇਸੇ ਦੌਰਾਨ ਮੰਤਰੀ ਧਾਲੀਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਹਰ ਹਾਲਤ ਵਿਚ ਗਿਰਦਾਵਰੀ ਹੋਵੇਗੀ। ਧਾਲੀਵਾਲ ਨੇ ਸਫਾਈ ਦਿੰਦਿਆਂ ਕਿਹਾ ਕਿ ਪਟਵਾਰੀਆਂ ਕੋਲ ਵੀਹ-ਵੀਹ ਪਿੰਡ ਹਨ, ਇਸ ਕਰਕੇ ਗਿਰਦਾਵਰੀ ਨੂੰ ਜ਼ਿਆਦਾ ਸਮਾਂ ਲੱਗ ਰਿਹਾ ਹੈ। ਧਿਆਨ ਰਹੇ ਕਿ ਭਲਕੇ 13 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਪਹੁੰਚ ਕੇ ਕਿਸਾਨਾਂ ਨੂੰ ਖਰਾਬ ਹੋਈ ਕਣਕ ਦੀ ਫਸਲ ਦੇ ਮੁਆਵਜ਼ਾ ਰਾਸ਼ੀ ਦੇ ਚੈਕ ਦੇਣੇ ਹਨ। ਕਿਸਾਨਾਂ ਦੀ ਨਰਾਜ਼ਗੀ ਨੂੰ ਦੇਖਦਿਆਂ ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਧਾਲੀਵਾਲ ਨੂੰ ਸਫਾਈ ਦੇਣੀ ਪਈ ਹੈ।

RELATED ARTICLES
POPULAR POSTS