17.5 C
Toronto
Sunday, October 5, 2025
spot_img
Homeਭਾਰਤਨਿਤਿਸ਼ ਕੁਮਾਰ ਨੇ ਨਵੀਂ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਿਤਿਸ਼ ਕੁਮਾਰ ਨੇ ਨਵੀਂ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਮੂਹ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਸਬੰਧੀ ਹੋਈ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਡਿਪਟੀ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਘਰ ਵਿਖੇ ਹੋਈ। ਮੁਲਾਕਾਤ ਤੋਂ ਬਾਅਦ ਨਿਤਿਸ਼ ਕੁਮਾਰ ਅਤੇ ਰਾਹੁਲ ਗਾਂਧੀ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਨੇ ਕਿਹਾ ਕਿ ਸਾਡੀ ਸਾਰੀਆਂ ਵਿਰੋਧੀ ਧਿਰਾਂ ਇਕਜੁੱਟ ਕਰਨ ਸਬੰਧੀ ਗੱਲਬਾਤ ਹੋਈ ਹੈ ਅਤੇ ਅਸੀਂ ਜ਼ਿਆਦਾ ਤੋਂ ਜ਼ਿਆਦਾ ਪਾਰਟੀਆਂ ਨੂੰ ਇਕੱਠਿਆਂ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਸਾਡੀ ਅੱਜ ਦੀ ਗੱਲਬਾਤ ਸਫ਼ਲ ਰਹੀ ਹੈ। ਇਸ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨਿਤਿਸ਼ ਕੁਮਾਰ ਵੱਲੋਂ ਕੀਤੀ ਗਈ ਇਸ ਪਹਿਲ ਨੂੰ ਚੰਗਾ ਕਦਮ ਦੱਸਿਆ ਅਤੇ ਉਨ੍ਹਾਂ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਲਈ ਚੁੱਕੇ ਗਏ ਇਸ ਕਦਮ ਨੂੰ ਸ਼ਲਾਘਾਯੋਗ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਸਭ ਮਿਲ ਕੇ ਵਿਚਾਰਧਾਰਾ ਦੀ ਲੜਾਈ ਲੜਾਂਗੇ ਅਤੇ ਦੇਸ਼ ਨੂੰ ਨਫ਼ਰਤ ਦੀ ਭੱਠੀ ਵਿਚੋਂ ਕੱਢਾਂਗੇ। ਇਸ ਮੁਲਾਕਾਤ ਦੌਰਾਨ ਮਲਿਕਾ ਅਰਜੁਨ ਖੜਗੇ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਬਿਹਾਰ ਕਾਂਗਰਸ ਦੇ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਅਤੇ ਜਨਤਾ ਦਲ ਯੂਨਾਈਟਿਡ ਦੇ ਰਾਸ਼ਟਰੀ ਪ੍ਰਧਾਨ ਵੀ ਮੌਜੂਦ ਵੀ ਸਨ। 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਨਿਤਿਸ਼ ਕੁਮਾਰ ਨੂੰ ਯੂਪੀਏ ਦਾ ਕੋਆਰਡੀਨੇਟਰ ਬਣਾਇਆ ਜਾ ਸਕਦਾ ਹੈ।

RELATED ARTICLES
POPULAR POSTS