4.1 C
Toronto
Thursday, November 6, 2025
spot_img
Homeਪੰਜਾਬਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਚੱਲੀ ਗੋਲੀ, 4 ਫੌਜੀ ਜਵਾਨਾਂ ਦੀ ਹੋਈ...

ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਚੱਲੀ ਗੋਲੀ, 4 ਫੌਜੀ ਜਵਾਨਾਂ ਦੀ ਹੋਈ ਮੌਤ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗੀ ਮਾਮਲੇ ਦੀ ਰਿਪੋਰਟ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਦੌਰਾਨ 4 ਫੌਜੀ ਜਵਾਨਾਂ ਦੀ ਮੌਤ ਹੋ ਗਈ। ਭਾਰਤੀ ਫੌਜ ਨੇ ਦੱਸਿਆ ਕਿ ਇਹ ਗੋਲੀਬਾਰੀ ਸਵੇਰੇ ਲਗਭਗ ਸਾਢੇ ਚਾਰ ਦੇ ਕਰੀਬ ਹੋਈ ਅਤੇ ਇਸ ਗੋਲੀਬਾਰੀ ਦੌਰਾਨ 4 ਮੌਤਾਂ ਤੋਂ ਇਲਾਵਾ ਹੋਰ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਭਾਰਤੀ ਫੌਜ ਨੇ ਦੱਸਿਆ ਕਿ ਇਸ ਘਟਨਾ ’ਚ ਮਾਰੇ ਗਏ ਜਵਾਨਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਦਕਿ ਇਸ ਮਾਮਲੇ ’ਚ ਇਕ ਸ਼ੱਕੀ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀਹੈ। ਭਾਰਤੀ ਫੌਜ ਨੇ ਆਪਣੇ ਬਿਆਨ ’ਚ ਇਹ ਵੀ ਦੱਸਿਆ ਕਿ ਦੋ ਦਿਨ ਪਹਿਲਾਂ ਗਾਇਬ ਹੋਈ ਰਾਇਫਲ ਅਤੇ 28 ਕਾਰਤੂਸਾਂ ਦੇ ਮਾਮਲੇ ਸਮੇਤ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫੌਜ ਨੇ ਇਸ ਨੂੰ ਅੱਤਵਾਦੀ ਹਮਲਾ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਜਦਕਿ ਬਠਿੰਡਾ ਦੇ ਐਸਐਸਪੀ ਨੇ ਇਸ ਨੂੰ ਫੌਜ ਦਾ ਅੰਦਰੂਨੀ ਮਾਮਲਾ ਦੱਸਦਿਆਂ ਕਿਹਾ ਕਿ ਇਹ ਅੱਤਵਾਦੀ ਹਮਲਾ ਨਹੀਂ ਹੈ। ਜਦਕਿ ਪੰਜਾਬ ਪੁਲਿਸ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੈ। ਲੋਕਾਂ ਦੇ ਮਿਲਟਰੀ ਸਟੇਸ਼ਨ ਦੇ ਅੰਦਰ ਆਉਣ ਅਤੇ ਬਾਹਰ ਜਾਣ ’ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਕੇਂਦਰੀ ਏਜੰਸੀਆਂ ਨੂੰ ਵੀ ਹਾਈ ਅਲਰਟ ਕਰ ਦਿੱਤਾ ਗਿਆ ਹੈ। ਬਠਿੰਡਾ ਕੈਂਟ ਏਸ਼ੀਆ ਦੀ ਵੱਡੀ ਫੌਜੀ ਛਾਉਣੀ ਹੈ। ਇਸ ਘਟਨਾ ਸਬੰਧੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਰਿਪੋਰਟ ਮੰਗ ਲਈ ਹੈ।

RELATED ARTICLES
POPULAR POSTS