Breaking News
Home / ਪੰਜਾਬ / ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਪਲਾਟ ਘੁਟਾਲਾ ਮਾਮਲਾ ਅਤੇ ਰਿਸ਼ਵਤ ਦੇਣ ਦੇ ਮਾਮਲੇ ’ਚ ਘਿਰੇ ਹਨ ਅਰੋੜਾ
ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਰਤਾਂ ਦੇ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗੁਲਮੋਹਰ ਟਾਊਨਸ਼ਿਪ ਘੁਟਾਲਾ ਮਾਮਲੇ ਵਿਚ ਮਿਲੀ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਜ਼ਮੀਨ ਤਬਾਦਲਾ ਮਾਮਲੇ ’ਚ ਲੰਘੀ 5 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ। ਜਦਕਿ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ’ਚ ਸੁੰਦਰ ਸ਼ਾਮ ਅਰੋੜਾ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਨੇ 50 ਲੱਖ ਰੁਪਏ ਰਿਸ਼ਵਤ ਦੇਣ ਦੇ ਆਰੋਪ ’ਚ ਵੀ ਗਿ੍ਰਫ਼ਤਾਰ ਕੀਤਾ ਸੀ। ਕਾਂਗਰਸ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਆਰੋਪ ’ਚ 16 ਅਕਤੂਬਰ 2022 ਨੂੰ ਗਿ੍ਰਫਤਾਰ ਕੀਤਾ ਸੀ। ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚੋਂ ਆਪਣਾ ਨਾਮ ਕਢਵਾਉਣ ਦੇ ਲਈ ਏਆਈਜੀ ਨੂੰ ਉਨ੍ਹਾਂ ਇਕ ਕਰੋੜ ਰੁਪਏ ਦੇਣ ਦੀ ਪੇਸ਼ਕਸ਼ ਕੀਤੀ ਸੀ। ਉਹ ਪਹਿਲੀ ਕਿਸ਼ਤ ਦੇ ਤੌਰ ’ਤੇ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚੇ ਸਨ ਅਤੇ ਮੌਕੇ ’ਤੇ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ। ਧਿਆਨ ਰਹੇ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਪਿਛਲੇ 5 ਮਹੀਨਿਆਂ ਤੋਂ ਜੇਲ੍ਹ ’ਚ ਬੰਦ ਹਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …