-12.6 C
Toronto
Tuesday, January 20, 2026
spot_img
Homeਪੰਜਾਬਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਭਰੇ ਨਾਮਜ਼ਦਗੀ ਪੇਪਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਨਾਮਜ਼ਦਗੀ ਭਰਨ ਮੌਕੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਮਹਿੰਦਰ ਸਿੰਘ ਕੇ.ਪੀ ਸਮੇਤ ਕਈ ਸੀਨੀਅਰ ਆਗੂ ਪੁੱਜੇ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਇਕ ਸਾਲ ਰਾਜ ਕਰਨ ਤੋਂ ਬਾਅਦ ਵੀ ਆਪਣੀ ਪਾਰਟੀ ’ਚੋਂ ਉਮੀਦਵਾਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਆਪਣੇ ਪਾਰਟੀ ਵਰਕਰਾਂ ’ਤੇ ਭਰੋਸਾ ਨਹੀਂ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਲਈ ਉਮੀਦਵਾਰ ਬਣਾਇਆ ਹੈ।

 

RELATED ARTICLES
POPULAR POSTS