Breaking News
Home / ਭਾਰਤ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ

ਕਿਹਾ : ਸਾਰਿਆਂ ਨੂੰ ਸਹੀ ਮੌਕੇ ਦੇਣ ਲਈ ਵਚਨਬੱਧ ਹੈ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਰੋਜ਼ਗਾਰ ਮੇਲੇ ਦੌਰਾਨ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਪ੍ਰਧਾਨ ਮੰਤਰੀ ਇਸ ਸਮਾਗਮ ਵਿਚ ਵੀਡੀਓ ਕਾਨਫਰੰਸ ਜ਼ਰੀਏ ਸ਼ਾਮਲ ਹੋਏ। ਪੀਐਮ ਨੇ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਪ੍ਰਾਪਤ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਮੰਤਰੀ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਨੌਜਵਾਨਾਂ ਨੂੰ ਸੰਬੋਧਨ ਵੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਐਨ.ਡੀ.ਏ. ਅਤੇ ਭਾਜਪਾ ਸ਼ਾਸ਼ਿਤ ਸੂਬਿਆਂ ਵਿਚ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਤੇਜ਼ ਰਫਤਾਰ ਨਾਲ ਚੱਲ ਰਹੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਮੱਧ ਪ੍ਰਦੇਸ਼ ਵਿਚ ਵੀ 22 ਹਜ਼ਾਰ ਤੋਂ ਜ਼ਿਆਦਾ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਸਰਕਾਰ ਵਿਕਸਤ ਭਾਰਤ ਦੇ ਵਿਜ਼ਨ ਨੂੰ ਹਾਸਲ ਕਰਨ ਲਈ ਨੌਜਵਾਨਾਂ ਦੀ ਪ੍ਰਤਿਭਾ ਅਤੇ ਊਰਜਾ ਨੂੰ ਸਹੀ ਮੌਕੇ ਦੇਣ ਲਈ ਵਚਨਬੱਧ ਹੈ। ਪੀਐੱਮ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਪੂਰੀ ਦੁਨੀਆ ਮੰਦੀ ਦਾ ਸਾਹਮਣਾ ਕਰ ਰਹੀ ਹੈ ਅਤੇ ਜ਼ਿਆਦਾਤਰ ਦੇਸ਼ਾਂ ਦੀ ਅਰਥਵਿਵਸਥਾ ਲਗਾਤਾਰ ਡਿੱਗ ਰਹੀ ਹੈ। ਪਰ ਫਿਰ ਵੀ ਦੁਨੀਆ ਭਾਰਤ ਨੂੰ ਉਭਰਦੇ ਸਿਤਾਰੇ ਦੇ ਰੂਪ ਵਿੱਚ ਦੇਖ ਰਹੀ ਹੈ। ਜ਼ਿਕਰਯੋਗ ਹੈ ਕਿ ਰੋਜ਼ਗਾਰ ਮੇਲਾ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਕ ਪਹਿਲ ਹੈ। ਸਰਕਾਰ ਦਾ ਉਦੇਸ਼ ਹੈ ਕਿ ਇਸਦੇ ਜ਼ਰੀਏ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾ ਸਕੇ।

 

Check Also

ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ

25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ …