12.8 C
Toronto
Wednesday, April 15, 2026
spot_img
Homeਪੰਜਾਬਜਲੰਧਰ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਨੇ ਦਲਬਦਲੂਆਂ ’ਤੇ ਕੀਤਾ ਭਰੋਸਾ

ਜਲੰਧਰ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਨੇ ਦਲਬਦਲੂਆਂ ’ਤੇ ਕੀਤਾ ਭਰੋਸਾ

ਭਾਜਪਾ ਨੇ ਵੀ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨਿਆ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਆਉਂਦੀ 10 ਮਈ ਨੂੰ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਨੇ ਗੁਰਜੰਟ ਸਿੰਘ ਕੱਟੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਲੋਕ ਸਭਾ ਸੀਟ ਖਾਲੀ ਹੋ ਗਈ ਸੀ ਅਤੇ ਇਸ ਸੀਟ ’ਤੇ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਜਿਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਏ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ ਅਤੇ ਭਾਜਪਾ ਨੇ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਆਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਦਲ ਨੇ ਭਾਵੇਂ ਆਪਣੀ ਹੀ ਪਾਰਟੀ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ, ਪਰ ਉਹ ਵੀ ਬਸਪਾ ਛੱਡ ਕੇ ਪਿਛਲੇ ਸਮੇਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਹੁਣ ਇਹ ਚੋਣ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਲੜ ਰਹੀਆਂ ਹਨ। ਬਾਕੀ ਹੁਣ 13 ਮਈ ਨੂੰ ਹੀ ਪਤਾ ਲੱਗੇਗਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ।

RELATED ARTICLES
POPULAR POSTS