Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇ ਚੈਕ ਵੰਡੇ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇ ਚੈਕ ਵੰਡੇ

ਮੀਂਹ ਕਾਰਨ ਢਹਿ ਢੇਰੀ ਹੋਏ ਮਕਾਨ ਮਾਲਕਾਂ ਨੂੰ ਦਿੱਤੀ ਨੂੰ ਵੀ ਦਿੱਤੀ ਗਈ ਸਹਾਇਤਾ ਰਾਸ਼ੀ
ਅਬੋਹਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਵਿਖੇ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਬਦਲੇ ਨੂੰ ਕਿਸਾਨਾਂ ਨੂੰ ਮੁਆਵਜ਼ੇ ਦੇ ਚੈਕ ਵੰਡੇ। ਮੁੱਖ ਮੰਤਰੀ ਨੇ ਸਭ ਤੋਂ ਪਹਿਲਾਂ ਉਨ੍ਹਾਂ ਵਿਅਕਤੀਆਂ ਨੂੰ 1 ਲੱਖ 20 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਸੌਂਪੇ ਜਿਨ੍ਹਾਂ 6 ਪਰਿਵਾਰਾਂ ਦੇ ਮਕਾਨ ਤੇਜ਼ ਬਾਰਿਸ਼ ਕਾਰਨ ਢਹਿ ਢੇਰੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਨੁਕਸਾਨੀ ਗਈ ਫਸਲ ਬਦਲੇ ਚੈਕ ਤਕਸੀਮ ਕੀਤੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਪਟਵਾਰੀਆਂ ਅਤੇ ਹੋਰ ਅਧਿਕਾਰੀਆਂ ਨੂੰ ਨੁਕਸਾਨੀ ਫਸਲ ਦੀ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈ ਗਿਰਦਾਵਰੀ ਅਨੁਸਾਰ ਫਾਜ਼ਿਲਕਾ ਦੇ 146 ਪਿੰਡ, ਜਲਾਲਾਬਾਦ ਦੇ 134 ਅਤੇ ਅਬੋਹਰ ਦੇ 82 ਪਿੰਡ ਅਤੇ ਕੁੱਲ ਮਿਲਾ 346 ਪਿੰਡਾਂ ’ਚ ਫਸਲ ਖਰਾਬ ਹੋਈ ਹੈ। ਇਨ੍ਹਾਂ ਪਿੰਡਾਂ ’ਚ ਖਰਾਬ ਹੋਈ ਫਸਲ ਦੀ ਕੁਲ ਮੁਆਵਜ਼ਾ ਰਾਸ਼ੀ 12 ਕਰੋੜ 94 ਲੱਖ ਰੁਪਏ ਬਣਦੀ ਹੈ ਜਿਸ ਵਿਚ 6 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਹਾੜੀਦਾਰ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਦੀ ਲਿਮਟ ਭਰਨ ਤੋਂ ਵੀ ਛੂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਕਟ ਦੇ ਸਮੇਂ ਲਈ ਹੀ ਹੁੰਦੀ ਹੈ ਅਤੇ ਕਿਸਾਨ ਚਿੰਤਾ ਮੁਕਤ ਹੋਣ ਤੋਂ ਬਾਅਦ ਇਹ ਲਿਮਟ ਭਰ ਸਕਣਗੇ।

 

Check Also

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ …