Breaking News
Home / ਪੰਜਾਬ / ਟਕਸਾਲੀ ਕਾਂਗਰਸੀਆਂ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ

ਟਕਸਾਲੀ ਕਾਂਗਰਸੀਆਂ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ

ਕੇਪੀ ਦੇ ਘਰ ਪਹੁੰਚ ਕੇ ਪਾਰਟੀ ਪ੍ਰਤੀ ਨਾਰਾਜ਼ਗੀ ਦੂਰ ਕੀਤੀ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਟਕਸਾਲੀ ਕਾਂਗਰਸੀ ਆਗੂਆਂ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ ਪੁੱਜੇ। ਉਨ੍ਹਾਂ ਸੀਨੀਅਰ ਕਾਂਗਰਸੀਆਂ ਨੂੰ ਪਾਰਟੀ ਦੀ ਮਜ਼ਬੂਤ ਨੀਂਹ ਦੱਸਿਆ। ਨਵਜੋਤ ਸਿੰਘ ਸਿੱਧੂ ਨੇ ਮਹਿੰਦਰ ਸਿੰਘ ਕੇਪੀ ਦੇ ਘਰ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਪੀ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਕੇਪੀ ਦੇ ਪਿਤਾ ਦਰਸ਼ਨ ਸਿੰਘ ਕੇਪੀ ਵਿਧਾਇਕ ਅਤੇ ਮੰਤਰੀ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਪੁਰਾਣੇ ਵਰਕਰਾਂ ਤੇ ਆਗੂਆਂ ਨੂੰ ਛੱਡ ਕੇ ਅੱਗੇ ਨਹੀਂ ਵਧ ਸਕਦੀ।
ਜ਼ਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ 2022 ਵਿੱਚ ਵਿਧਾਨ ਸਭਾ ਲਈ ਟਿਕਟ ਨਾ ਮਿਲਣ ਕਾਰਨ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਉਹ ਇੱਥੇ ਕੇਪੀ ਦੀ ਨਾਰਾਜ਼ਗੀ ਦੂਰ ਕਰਨ ਲਈ ਆਏ ਸਨ। ਇਹ ਜਾਣਕਾਰੀ ਵੀ ਮਿਲੀ ਹੈ ਕਿ ਕਾਂਗਰਸ ਹਾਈਕਮਾਂਡ ਵੱਲੋਂ ਹੀ ਨਵਜੋਤ ਸਿੰਘ ਸਿੱਧੂ ਦੀ ਡਿਊਟੀ ਲਗਾਈ ਗਈ ਸੀ ਕਿ ਉਹ ਮਹਿੰਦਰ ਸਿੰਘ ਕੇਪੀ ਦੇ ਘਰ ਜਾ ਕੇ ਉਨ੍ਹਾਂ ਦੀ ਨਾਰਾਜ਼ਗੀ ਦੂਰ ਕਰਨ। ਸੁਸ਼ੀਲ ਰਿੰਕੂ ਦਾ ਨਾਂ ਲਏ ਬਿਨਾਂ ਨਵਜੋਤ ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਕੁਝ ਲੋਕ ਮੌਕਾਪ੍ਰਸਤ ਹਨ ਜੋ ਸਮਾਂ ਆਉਣ ‘ਤੇ ਪਾਰਟੀ ਵਿੱਚੋਂ ਚੋਰਾਂ ਵਾਂਗ ਭੱਜ ਜਾਂਦੇ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ‘ਆਪ’ ਦੇ ਸੱਤਾ ਵਿੱਚ ਆਉਣ ‘ਤੇ ਕਈ ਸਵਾਲ ਪੁੱਛੇ ਸਨ ਪਰ ਪੰਜਾਬ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਸਿੱਧੂ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੀ ਰਿਹਾਇਸ਼ ਵਿਖੇ ਨਾਸ਼ਤਾ ਕਰਨ ਤੋਂ ਬਾਅਦ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ ਵੀ ਗਏ ਅਤੇ ਦੁਪਹਿਰ ਦਾ ਖਾਣਾ ਖਾਧਾ।

 

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …