Breaking News
Home / ਪੰਜਾਬ / ਡਰੱਗ ਮਾਮਲੇ ਵਿਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼

ਡਰੱਗ ਮਾਮਲੇ ਵਿਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼

ਮੁਹਾਲੀ : ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ।
ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ‘ਤੇ ਅੱਗੇ ਪਾ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦਿਆਂ ਸਿਆਸੀ ਬਦਲਾਖੋਰੀ ਦੇ ਆਰੋਪ ਲਾਏ।
ਉਨ੍ਹਾਂ ਕਿਹਾ ਕਿ ਕਰੀਬ ਡੇਢ ਸਾਲ ਦੌਰਾਨ ਪੰਜਾਬ ਪੁਲਿਸ ਹੁਣ ਤੱਕ ਉਨ੍ਹਾਂ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਨਹੀਂ ਕਰ ਸਕੀ ਕਿਉਂਕਿ ਹੁਣ ਤੱਕ ਜਾਂਚ ਏਜੰਸੀ ਨੂੰ ਉਨ੍ਹਾਂ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ।

 

Check Also

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ

20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …