ਬਠਿੰਡਾ : ਸਾਬਕਾ ਸੰਸਦ ਮੈਂਬਰ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਮੁੜ ਆਪਣੀ ਲੋਕ ਭਲਾਈ ਪਾਰਟੀ ਨੂੰ ਸੁਰਜੀਤ ਕਰਨਗੇ। ਉਨ੍ਹਾਂ ਬਾਦਲ ਪਰਿਵਾਰ ਨੂੰ ਸਿੱਖ ਧਰਮ ਦੇ ਹਰ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਰਾਮੂਵਾਲੀਆ ਨੇ ਕਿਹਾ ਕਿ ਬਾਦਲ ਪਰਿਵਾਰ ਉਨ੍ਹਾਂ ਨਾਲ 25 ਮਿੰਟ ਖੁੱਲ੍ਹੀ ਬਹਿਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਬਜਟ 1138 ਕਰੋੜ ਹੋਣ ਦੇ ਬਾਵਜੂਦ ਕਮੇਟੀ ਅਧੀਨ ਚੱਲਦੇ ਵਿੱਦਿਅਕ ਅਦਾਰਿਆਂ ਦਾ ਮਾੜਾ ਹਾਲ ਹੈ। ਰਾਮੂਵਾਲੀਆ ਨੇ ਕਿਹਾ ਕਿ ਉਹ ਪੰਜਾਬ ਵਿੱਚ ਮਾਤਾ ਗੁਜਰੀ ਯੂਨੀਵਰਸਿਟੀ ਲੈ ਕੇ ਆਏ ਹਨ ਤੇ ਉਹ ‘ਵਰਸਿਟੀ ਦੇ ਚਾਂਸਲਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰ ਵਰਗ ਲਈ ਦਾਖ਼ਲੇ ਖੋਲ੍ਹੇ ਗਏ ਹਨ ਤੇ ਕੋਈ ਡੋਨੇਸ਼ਨ ਨਹੀਂ ਲਿਆ ਜਾਂਦਾ ਹੈ। ਇਸ ਦੌਰਾਨ ਰਾਮੂਵਾਲੀਆ ਨੇ ਮੁੜ ਚੋਣ ਮੈਦਾਨ ਵਿੱਚ ਆਉਣ ਦਾ ਇਸ਼ਾਰਾ ਕਰਦਿਆਂ ਹਿੰਦੂ-ਸਿੱਖਾਂ ਦੀ ਸਾਂਝੀ ਕਮੇਟੀ ਬਣਾਉਣ ‘ਤੇ ਜ਼ੋਰ ਦਿੱਤਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …