Breaking News
Home / ਪੰਜਾਬ / ਕੈਲੀਫੋਰਨੀਆ ਵਿਧਾਨ ਸਭਾ ਵੱਲੋਂ 1984 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ

ਕੈਲੀਫੋਰਨੀਆ ਵਿਧਾਨ ਸਭਾ ਵੱਲੋਂ 1984 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿਚ ਵਾਪਰੇ ਸਿੱਖਾਂ ਵਿਰੁੱਧ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕਾਕਸ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੀ ਅਸੈਂਬਲੀ ਵਿੱਚ ਇਹ ਮਤਾ ਪਹਿਲੀ ਵਾਰ ਚੁਣੀ ਗਈ ਸਿੱਖ ਮੈਂਬਰ ਜਸਬੀਰ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਇਸ ਮਤੇ ਦਾ ਸਮਰਥਨ ਸਿੱਖ ਹਿਤੈਸ਼ੀ ਵਿਧਾਨ ਸਭਾ ਮੈਂਬਰ ਕਾਰਲੋਸ ਵਿਲਾਪੁਡੂਆ ਵੱਲੋਂ ਕੀਤਾ ਗਿਆ। ਕੈਲਫੋਰਨੀਆ ਦੀ ਵਿਧਾਨ ਸਭਾ ਨੇ ਨਵੰਬਰ 1984 ਵਿੱਚ ਭਾਰਤ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੀ ਨਿੰਦਾ ਵੀ ਕੀਤੀ ਹੈ।
ਦੱਸਣਾ ਬਣਦਾ ਹੈ ਕਿ ਨਿਊਜਰਸੀ ਵਿਧਾਨ ਸਭਾ ਇਸ ਸਬੰਧੀ ਪਹਿਲਾਂ ਹੀ ਮਤਾ ਪਾਸ ਕਰ ਚੁੱਕੀ ਹੈ। ਅਮਰੀਕੀ ਸਿੱਖ ਆਗੂ ਨੇ ਦੱਸਿਆ ਕਿ ਕੈਲੀਫੋਰਨੀਆ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਨ ਵਾਲੀ ਵਿਧਾਇਕਾ ਜਸਮੀਤ ਕੌਰ ਬੈਂਸ ਅਤੇ ਮਤੇ ਦਾ ਸਮਰਥਨ ਕਰਨ ਵਾਲੇ ਵਿਧਾਇਕ ਕਾਰਲੋਸ ਦਾ ਬਾਅਦ ਵਿਚ ਸਟਾਕਟਨ ਦੇ ਗੁਰਦੁਆਰੇ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਮਨਮੀਤ ਸਿੰਘ ਗਰੇਵਾਲ, ਮੇਅਰ ਬੌਬੀ ਸਿੰਘ, ਸਿੱਖ ਕਾਕਸ ਕਮੇਟੀ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਸ਼ਾਮਲ ਸਨ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ’ਚ ਸੁਧਾਰ ਮਗਰੋਂ ਹਸਪਤਾਲ ਤੋਂ ਮਿਲੀ ਛੁੱਟੀ

ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …