21.4 C
Toronto
Sunday, August 30, 2026
spot_img
Homeਪੰਜਾਬਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ 'ਤੇ ਚੁੱਕੇ ਸਵਾਲ

ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ

ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲਕਿਹਾ : ਡਰੱਗ ਮਾਮਲੇ ‘ਤੇ ਨਹੀਂ ਹੋਈ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਡਰੱਗ ਮਾਮਲੇ ਦੇ ਆਰੋਪੀਆਂ ਨੂੰ ਕਲੀਨ ਚਿੱਟ ਦੇਣ ਦੇ ਆਰੋਪ ਲਗਾਏ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੀਐਮ ਭਗਵੰਤ ਮਾਨ ਦੇ ਐਕਸ਼ਨ ‘ਤੇ ਸਵਾਲ ਵੀ ਉਠਾਏ ਹਨ। ਖਹਿਰਾ ਨੇ ਕਿਹਾ ਕਿ ਡਰੱਗ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸਆਈਟੀ ਦੀਆਂ ਤਿੰਨ ਰਿਪੋਰਟਾਂ ਮਿਲੀਆਂ ਹਨ, ਪਰ ਉਨ੍ਹਾਂ ਵਲੋਂ ਇਸ ਮਾਮਲੇ ਵਿਚ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਖਹਿਰਾ ਨੇ ਪੁਲਿਸ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਦੇ ਆਰੋਪ ਵੀ ਲਗਾਏ ਹਨ। ਖਹਿਰਾ ਨੇ ਸੀਐਮ ਕੋਲੋਂ ਸਵਾਲ ਪੁੱਛਿਆ ਕਿ ਕੀ ਉਹ ਵੀ ਬਾਦਲ ਅਤੇ ਕੈਪਟਨ ਅਮਰਿੰਦਰ ਦੇ ਰਸਤੇ ‘ਤੇ ਚੱਲ ਰਹੇ ਹਨ।

 

RELATED ARTICLES
POPULAR POSTS