-1.9 C
Toronto
Thursday, December 4, 2025
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਮੂਹ...

ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ

ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਜਨਮ ਵਰ੍ਹੇਗੰਢ ਮੌਕੇ ਕੀਤਾ ਸਲਾਮ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ ਅਤੇ ਭੇਦਭਾਵ ਤੋਂ ਰਹਿਤ ਖਾਲਸੇ ਦੀ ਸਾਜਨਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਕੀਤੀ। ਉਨ੍ਹਾਂ ਨੇ ਪੂਰੀਆ ਦੁਨੀਆ ’ਚੋਂ ਸਾਨੂੰ ਵੱਖਰੀ ਪਛਾਣ ਨਾਲ ਨਿਵਾਜ਼ਿਆ ਹੈ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ ਨਤਮਸਤਕ ਹੋ ਰਹੀਆਂ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਇਸ ਦੇ ਨਾਲ ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਦਕਰ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸਲਾਮ ਕੀਤਾ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਡਾ. ਭੀਮ ਰਾਓ ਸਮਾਜ ਦੇ ਦੱਬੇ-ਕੁਚਲੇ ਅਤੇ ਪਿਛੜੇ ਵਰਗ ਦੇ ਲੋਕਾਂ ਦੀ ਅਵਾਜ਼ ਬਣੇ ਅਤੇ ਸਮਾਜ ’ਚੋਂ ਜਾਤ-ਪਾਤ ਖਤਮ ਕਰਕੇ ਬਰਾਬਰਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਆਪਣੇ ਟਵੀਟ ’ਚ ਅੱਗੇ ਲਿਖਿਆ ਕਿ ਸੰਵਿਧਾਨ ਦੇ ਰਚਣਹਾਰੇ ਡਾ. ਬੀ. ਆਰ. ਅੰਬੇਦਕਰ ਦੀ ਜਨਮ ਵਰ੍ਹੇਗੰਢ ਮੌਕੇ ਮੈਂ ਉਨ੍ਹਾਂ ਦੀ ਸਖਸ਼ੀਅਤ ਨੂੰ ਦਿਲੋਂ ਸਲਾਮ ਕਰਦਾ ਹਾਂ। ਉਧਰ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਦਕਰ ਦੀ ਜਨਮ ਵਰ੍ਹੇਗੰਢ ਮੌਕੇ ਵਧਾਈਆਂ ਦਿੱਤੀਆਂ।

 

RELATED ARTICLES
POPULAR POSTS