ਪੰਜਾਬ ’ਚ ਕਰੋਨਾ ਵਾਇਰਸ ਨੇ ਦੋ ਵਿਅਕਤੀਆਂ ਦੀ ਲਈ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ’ਚ ਕਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵਧਣ ਲੱਗਿਆ ਅਤੇ ਲੰਘੇ 24 ਘੰਟਿਆਂ ਦੌਰਾਨ ਭਾਰਤ ਅੰਦਰ 11 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਤੋਂ ਪੀੜਤ ਐਕਟਿਵ ਕੇਸਾਂ ਦੀ ਗਿਣਤੀ 50 ਹਜ਼ਾਰ ਨੂੰ ਢੁੱਕ ਗਈ ਹੈ। ਜਦਕਿ 29 ਵਿਅਕਤੀਆਂ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 20 ਅਗਸਤ ਨੂੰ ਦੇਸ਼ ਵਿਚ 11 ਹਜ਼ਾਰ 539 ਮਾਮਲੇ ਸਾਹਮਣੇ ਆਏ ਸਨ। ਸਿਹਤ ਮੰਤਰਾਲ ਦੀ ਵੈਬਸਾਈਟ ਅਨੁਸਾਰ ਰੋਜ਼ਾਨਾ ਪਾਜੇਟਿਵ ਦਰਜ 4.42 ਫੀਸਦੀ ਅਤੇ ਵੀਕਲੀ 4.02 <:4.02਼ ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਰਿਕਵਰੀ ਰੇਟ 98.71 ਫੀਸਦੀ ਹੈ ਜਦਕਿ ਮੌਤ ਦਰ 1.19 ਫੀਸਦ ਦਰਜ ਕੀਤੀ ਗਈ ਹੈ। ਉਧਰ ਪੰਜਾਬ ਅੰਦਰ ਵੀ ਕਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਟੈਸਟਿੰਗ ਵਧਾ ਦਿੱਤੀ ਹੈ। ਸਿਹਤ ਵਿਭਾਗ ਵੱਲੋਂ 4929 ਸੈਂਪਲ ਜਾਂਚ ਲਈ ਭੇਜੇ ਸਨ ਜਿਨ੍ਹਾਂ ਵਿਚੋਂ 4225 ਸੈਂਪਲਾਂ ਦੀ ਜਾਂਚ ਕੀਤੀ ਗਈ ਅਤੇ ਇਨ੍ਹਾਂ ਵਿਚੋਂ 321 ਵਿਅਕਤੀ ਦੇ ਸੈਂਪਲ ਪਾਜੇਟਿਵ ਆਏ ਹਨ ਜਦਕਿ ਸੂਬੇ ਅੰਦਰ ਕਰੋਨਾ ਵਾਇਰਸ ਕਾਰਨ 2 ਵਿਅਕਤੀਆਂ ਦੀ ਜਾਨ ਚਲੀ ਗਈ ਹੈ।