ਕਿਹਾ : ਜੇ ਮੈਂ ਚੋਰ ਹਾਂ ਤਾਂ ਫਿਰ ਕੋਈ ਵੀ ਭਿ੍ਰਸ਼ਟਾਚਾਰ ਤੋਂ ਮੁਕਤ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਸੰਮਨ ਭੇਜੇ ਹਨ। ਜਿਸ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਈਡੀ ਅਤੇ ਸੀਬੀਆਈ ’ਤੇ ਕਈ ਗੰਭੀਰ ਆਰੋਪ ਲਗਾਏ। ਕੇਜਰੀਵਾਲ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਅਦਾਲਤ ’ਚ ਝੂਠੇ ਹਲਫਨਾਮੇ ਦਾਇਰ ਕੀਤੇ ਹਨ। ਸੀਬੀਆਈ ਮਨੀਸ਼ ਸਿਸੋਦੀਆ ਅਤੇ ਮੇਰੇ ਖਿਲਾਫ਼ ਗਵਾਹੀ ਦੇਣ ਲਈ ਲੋਕਾਂ ਨੂੰ ਟਾਰਚਰ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਭਲਕੇ ਐਤਵਾਰ ਨੂੰ ਮੈਂ ਸੀਬੀਆਈ ਸਾਹਮਣੇ ਪੇਸ਼ ਹੋਵੇਗਾਂ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਚੋਰ ਹੈ ਤਾਂ ਫਿਰ ਕੋਈ ਵੀ ਭਿ੍ਰਸ਼ਟਾਚਾਰ ਤੋਂ ਮੁਕਤ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀਬੀਆਈ ਅਤੇ ਈਡੀ ਨੇ 100 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਆਰੋਪ ਲਗਾਇਆ ਹੈ, ਜਿਸ ਬਦਲੇ ਉਨ੍ਹਾਂ ਵੱਲੋਂ 400 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਇਨ੍ਹਾਂ ਨੂੰ ਰਾਸ਼ੀ ਬਰਾਮਦ ਨਹੀਂ ਹੋਈ ਪ੍ਰੰਤੂ ਜਾਂਚ ਦੇ ਨਾਂ ਹੇਠ ਲੋਕਾਂ ਨੂੰ ਧਮਕਾਇਆ ਜਾ ਰਿਹਾ ਹੈ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਅਰਵਿੰਦ ਕੇਜਰੀਵਾਲ ਭਿ੍ਰਸ਼ਟਾਚਾਰੀ ਹੈ ਤਾਂ ਫਿਰ ਦੁਨੀਆ ’ਚ ਕੋਈ ਵੀ ਇਮਾਨਦਾਰ ਨਹੀਂ ਹੈ। ਜਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਉਸ ਤਰ੍ਹਾਂ ਹੋਰ ਕਿਸੇ ਵੀ ਪਾਰਟੀ ਨੂੰ ਟਾਰਗੈਟ ਨਹੀਂ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਮੈਂ ਦਿੱਲੀ ਵਿਧਾਨ ਸਭਾ ’ਚ ਭਿ੍ਰਸ਼ਟਾਚਾਰ ਖਿਲਾਫ਼ ਬੋਲਿਆ ਸੀ, ਮੈਂ ਉਸੇ ਦਿਨ ਜਾਣ ਗਿਆ ਸੀ ਕਿ ਅਗਲਾ ਨੰਬਰ ਮੇਰਾ ਹੋਵੇਗਾ।