Breaking News
Home / ਭਾਰਤ / ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਵੇਗੀ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀ ਭਰਤੀ ਪ੍ਰੀਖਿਆਵਾਂ

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਵੇਗੀ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀ ਭਰਤੀ ਪ੍ਰੀਖਿਆਵਾਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਅਤੇ ਅੰਗਰੇਜੀ ਤੋਂ ਇਲਾਵਾ 13 ਭਾਸਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਇਤਿਹਾਸਕ ਫੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ ’ਤੇ ਸੀਏਪੀਐਫ ’ਚ ਸਥਾਨਕ ਨੌਜਵਾਂ ਦੀ ਗਿਣਤੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਸੀਏਪੀਐਫ ’ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ), ਬੀਐਸਐਫ, ਕੇਂਦਰੀ ਉਦਯੋਗਿਕ ਸੁਰੱਖਿਆ ਫੋਰਸ (ਸੀਆਈਐਸਐਫ), ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) , ਸ਼ਸਤਰ ਸਰਹੱਦ ਫੋਰਸ (ਐਸਐਸਬੀ) ਅਤੇ ਰਾਸ਼ਟਰੀ ਸੁਰੱਖਿਆ ਗਾਰਡ (ਐਨਜੀਐਸ) ਸ਼ਾਮਲ ਹਨ। ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਅਤੇ ਅੰਗਰੇਜੀ ਤੋਂ ਇਲਾਵਾ 13 ਖੇਤਰੀ ਭਾਸਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ ਅਤੇ ਅੰਗਰੇਜੀ ਤੋਂ ਇਲਾਵਾ ਪ੍ਰਸ਼ਨ ਪੱਤਰ ਪੰਜਾਬੀ, ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਮਨੀਪੁਰੀ ਅਤੇ ਕੋਂਕਣੀ ਵਿੱਚ ਭਾਸ਼ਾਵਾਂ ’ਚ ਤਿਆਰ ਕੀਤੇ ਜਾਣਗੇ।

 

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …