Breaking News
Home / ਭਾਰਤ / ਪੰਜਾਬ ਸਣੇ 6 ਸੂਬਿਆਂ ਵਿਚ ਲੂ ਦਾ ਅਲਰਟ

ਪੰਜਾਬ ਸਣੇ 6 ਸੂਬਿਆਂ ਵਿਚ ਲੂ ਦਾ ਅਲਰਟ

ਪੱਛਮੀ ਬੰਗਾਲ ਵਿਚ ਗਰਮੀ ਕਰਕੇ ਸਕੂਲ-ਕਾਲਜਾਂ ’ਚ ਛੁੱਟੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼
ਮੌਸਮ ਵਿਭਾਗ ਨੇ ਵਧ ਰਹੀ ਗਰਮੀ ਦੇ ਚੱਲਦਿਆਂ ਇਸ ਹਫਤੇ ਦੇ ਮੌਸਮ ਦਾ ਵੇਰਵਾ ਜਾਰੀ ਕੀਤਾ ਹੈ ਅਤੇ ਪੰਜਾਬ ਸਣੇ 6 ਸੂਬਿਆਂ ਹਰਿਆਣਾ, ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਲੂ ਸਬੰਧੀ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਭਲਕੇ ਮੰਗਲਵਾਰ ਨੂੰ ਵੀ ਲੂ ਦਾ ਪ੍ਰਕੋਪ ਜਾਰੀ ਰਹੇਗਾ। ਬਿਹਾਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਵਿਚ ਵੀ ਅਗਲੇ ਚਾਰ-ਪੰਜ ਦਿਨ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ। ਇਸ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਸਾਰੇ ਸਕੂਲ-ਕਾਲਜ ਸ਼ਨੀਵਾਰ ਤੱਕ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸੇ ਦੌਰਾਨ ਮੌਸਮ ਵਿਭਾਗ ਨੇ ਜੰਮੂ ਕਸ਼ਮੀਰ, ਲੱਦਾਖ ਵਿਚ ਮੰਗਲਵਾਰ ਅਤੇ ਹਿਮਾਚਲ ਪ੍ਰਦੇਸ਼ ਵਿਚ 18 ਅਤੇ 19 ਅਪ੍ਰੈਲ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਭਾਰਤ ਦੇ ਕਈ ਹਿੱਸਿਆਂ ਵਿਚ ਤਾਪਮਾਨ 42 ਡਿਗਰੀ ਤੱਕ ਪਹੁੰਚ ਗਿਆ ਹੈ।

Check Also

‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ  ਸ਼ੁਰੂ

ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …