ਐਕਟਿਵ ਮਾਮਲਿਆਂ ਦੀ ਗਿਣਤੀ 1500 ਤੋਂ ਜ਼ਿਆਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ ਕਰੋਨਾ ਜਾਂਚ ਲਈ 4600 ਵਿਅਕਤੀਆਂ ਦੇ ਸੈਂਪਲ ਲਏ ਸਨ ਅਤੇ ਇਨ੍ਹਾਂ ਵਿਚੋਂ 3748 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ 271 ਸੈਂਪਲਾਂ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ। ਇਸੇ ਦੌਰਾਨ ਕਰੋਨਾ ਦੇ ਨਵੇਂ 271 ਮਾਮਲੇ ਆਉਣ ਨਾਲ ਹੁਣ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਜ਼ਿਆਦਾ ਹੋ ਚੁੱਕੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਵਾਇਰਸ ਤੋਂ ਪੀੜਤ 29 ਵਿਅਕਤੀਆਂ ਨੂੰ ਲਾਈਫ ਸਪੋਰਟ ਸਿਸਟਮ ’ਤੇ ਰੱਖਿਆ ਗਿਆ ਹੈ। ਲੈਵਲ-2 ਦੇ 20 ਕਰੋਨਾ ਮਰੀਜ਼ ਆਕਸੀਜਨ ਸਪੋਰਟ ’ਤੇ ਹਨ, ਜਦਕਿ ਲੈਵਲ-3 ਦੇ 9 ਕਰੋਨਾ ਪੀੜਤ ਵਿਅਕਤੀ ਵੈਂਟੀਲੇਟਰ ’ਤੇ ਹਨ ਅਤੇ ਇਨ੍ਹਾਂ ਵਿਚੋਂ 3 ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵਿਅਕਤੀ ਜਲੰਧਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਵਿਚ ਦਾਖਲ ਹਨ। ਇਸੇ ਦੌਰਾਨ ਰਾਹਤ ਵਾਲੀ ਗੱਲ ਇਹ ਵੀ ਹੈ ਕਿ ਪੰਜ ਜ਼ਿਲ੍ਹਿਆਂ ਮਾਨਸਾ, ਸ੍ਰੀ ਮੁਕਤਸਰ ਸਾਹਿਬ, ਰੋਪੜ, ਸੰਗਰੂਰ ਅਤੇ ਤਰਨਤਾਰਨ ਵਿਚੋਂ ਕੋਈ ਵੀ ਵਿਅਕਤੀ ਕਰੋਨਾ ਪਾਜ਼ੇਟਿਵ ਨਹੀਂ ਆਇਆ ਹੈ। ਉਧਰ ਦੂਜੇ ਪਾਸੇ ਭਾਰਤ ਭਰ ਵਿਚ ਲੰਘੇ 24 ਘੰਟਿਆਂ ਵਿਚ 9100 ਤੋਂ ਵੱਧ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਗੁਜਰਾਤ ਵਿਚ ਛੇ, ਉਤਰ ਪ੍ਰਦੇਸ਼ ਵਿਚ ਚਾਰ, ਦਿੱਲੀ ਅਤੇ ਰਾਜਸਥਾਨ ਵਿਚ ਤਿੰਨ-ਤਿੰਨ, ਮਹਾਰਾਸ਼ਟਰ ਅਤੇ ਬਿਹਾਰ ਵਿਚ ਦੋ-ਦੋ, ਛੱਤੀਸ਼ਗੜ੍ਹ, ਹਿਮਾਚਲ ਪ੍ਰਦੇਸ਼, ਝਾਰਖੰਡ, ਕੇਰਲ ਅਤੇ ਤਾਮਿਲਨਾਡੂ ਵਿਚ ਇਕ-ਇਕ ਕਰੋਨਾ ਤੋਂ ਪੀੜਤ ਮਰੀਜ਼ ਦੀ ਜਾਨ ਚਲੇ ਗਈ ਹੈ।
Check Also
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਕਿਹਾ : ਚੰਡੀਗੜ੍ਹ ਪੰਜਾਬ ਦਾ ਹੈ, ਅਸੀਂ ਇਕ ਇੰਚ ਵੀ ਜਗ੍ਹਾ ਕਿਸੇ ਨੂੰ ਨਹੀਂ ਦਿਆਂਗੇ …