8.3 C
Toronto
Thursday, October 30, 2025
spot_img
Homeਭਾਰਤਕਰਨਾਟਕ ਦਾ ਸਾਬਕਾ ਮੁੱਖ ਮੰਤਰੀ ਕਾਂਗਰਸ ’ਚ ਸ਼ਾਮਲ

ਕਰਨਾਟਕ ਦਾ ਸਾਬਕਾ ਮੁੱਖ ਮੰਤਰੀ ਕਾਂਗਰਸ ’ਚ ਸ਼ਾਮਲ

ਟਿਕਟ ਨਾ ਮਿਲਣ ਕਰਕੇ ਛੱਡ ਦਿੱਤੀ ਭਾਜਪਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੂੰ ਛੱਡ ਚੁੱਕੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈਟਰ ਅੱਜ ਸੋਮਵਾਰ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜਗਦੀਸ਼ ਸ਼ੈਟਰ ਅੱਜ ਸਵੇਰੇ ਬੈਂਗਲੁਰੂ ਵਿਚ ਕਾਂਗਰਸ ਪਾਰਟੀ ਦਫਤਰ ਪਹੁੰਚੇ ਅਤੇ ਪ੍ਰੈਸ ਕਾਨਫਰੰਸ ਵਿਚ ਵੀ ਸ਼ਾਮਲ ਹੋਏ। ਇਸ ਦੌਰਾਨ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ.ਕੇ. ਸ਼ਿਵ ਕੁਮਾਰ ਸਣੇ ਕਈ ਵੱਡੇ ਕਾਂਗਰਸੀ ਆਗੂ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਟਿਕਟ ਨਾ ਮਿਲਣ ਤੋਂ ਨਰਾਜ਼ ਜਗਦੀਸ਼ ਸ਼ੈਟਰ ਨੇ ਭਾਜਪਾ ਛੱਡ ਦਿੱਤੀ ਸੀ। ਸ਼ੈਟਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੀ ਮੈਂਬਰਸ਼ਿਪ ਦੁਆਈ ਹੈ। ਇਸ ਮੌਕੇ ਸ਼ੈਟਰ ਨੇ ਕਿਹਾ ਕਿ ਮੈਂ ਲੰਘੇ ਕੱਲ੍ਹ ਭਾਜਪਾ ਵਿਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਪੂਰੇ ਮਨ ਨਾਲ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੈਨੂੰ ਹਰ ਅਹੁਦਾ ਦਿੱਤਾ ਅਤੇ ਪਾਰਟੀ ਦਾ ਵਰਕਰ ਹੋਣ ਦੇ ਨਾਤੇ ਮੈਂ ਵੀ ਹਮੇਸ਼ਾ ਪਾਰਟੀ ਲਈ ਡਟ ਕੇ ਕੰਮ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਮੈਨੂੰ ਪਤਾ ਲੱਗਾ ਕਿ ਪਾਰਟੀ ਦਾ ਸੀਨੀਅਰ ਆਗੂ ਹੋਣ ਕਰਕੇ ਵੀ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਿਹਾ ਤਾਂ ਹੈਰਾਨੀ ਹੋਈ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਕੇ ਜਗਦੀਸ਼ ਸ਼ੈਟਰ ਨੇ ਕਿਹਾ ਕਿ ਉਹ ਹੁਣ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ।

RELATED ARTICLES
POPULAR POSTS