5.2 C
Toronto
Sunday, April 19, 2026
spot_img
Homeਪੰਜਾਬਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਸਿਲੇਬਸ ਵਿੱਚ ਸ਼ਾਮਲ

ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਸਿਲੇਬਸ ਵਿੱਚ ਸ਼ਾਮਲ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿਲੇਬਸ ਵਿਚ ਪੰਜਾਬ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਤ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿਚ ਸ਼ਾਮਲ ਕੀਤੀ ਗਈ ਹੈ। ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਨੂੰ ਸਕੂਲ ਸਿਲੇਬਸ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਸਿੱਖਿਆ ਵਿਸ਼ੇ ਦੀ ਨੌਵੀਂ ਜਮਾਤ ਦੀ ਪਾਠ ਪੁਸਤਕ ਵਿਚ ਤਿੰਨ ਵਾਰ ਦੇ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉੱਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ, ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

RELATED ARTICLES
POPULAR POSTS