27 ਤੱਕ ਸੀਬੀਆਈ ਅਤੇ 29 ਅਪ੍ਰੈਲ ਤੱਕ ਈਡੀ ਦੀ ਹਿਰਾਸਤ ’ਚ ਰਹਿਣਗੇ ਸਿਸੋਦੀਆ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਮਾਮਲੇ ਵਿਚ ਗਿ੍ਰਫਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਰਾਊਜ਼ ਐਵੀਨਿਊ ਅਦਾਲਤ ਵਿਚ ਪੇੇਸ਼ ਕੀਤਾ ਗਿਆ। ਅਦਾਲਤ ਵਲੋਂ ਸਿਸੋਦੀਆ ਨੂੰ ਅੱਜ ਵੀ ਰਾਹਤ ਨਹੀਂ ਮਿਲੀ ਹੈ। ਰਾਊਜ਼ ਐਵੀਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ ਈਡੀ ਅਤੇ ਸੀਬੀਆਈ ਨਾਲ ਜੁੜੇ ਹੁਕਮ ਵਿਚ ਸੋਧ ਕੀਤੀ ਹੈ। ਸਿਸੋਦੀਆ ਦੀ ਨਿਆਇਕ ਹਿਰਾਸਤ ਹੁਣ ਅਦਾਲਤ ਨੇ ਸੀਬੀਆਈ ਮਾਮਲੇ ਵਿਚ 27 ਅਪ੍ਰੈਲ ਤੱਕ ਅਤੇ ਈਡੀ ਮਾਮਲੇ ਵਿਚ 29 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਵਿਚ ਬੇਨਿਯਮੀਆਂ ਨੂੰ ਲੈ ਕੇ ਈਡੀ ਵਲੋਂ ਦਰਜ ਕੀਤੋੇ ਗਏ ਮਾਮਲੇ ਵਿਚ ਉਨ੍ਹਾਂ ਦੀ ਹਿਰਾਸਤ ਨੂੰ ਵਧਾਉਣ ਦਾ ਹੁਕਮ ਦਿੱਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਸ਼ਰਾਬ ਨੀਤੀ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਸੀਬੀਆਈ ਨੇ ਪੁੱਛਗਿੱਛ ਲਈ ਬੁਲਾਇਆ ਸੀ। ਕੇਜਰੀਵਾਲ ਕੋਲੋਂ ਕਰੀਬ 9 ਘੰਟੇ ਹੋਈ ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ 56 ਸਵਾਲ ਪੁੱਛੇ ਗਏ ਸਨ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …