Breaking News
Home / ਭਾਰਤ / ਕਰੋਨਾ ਦੇ ਕੇਸ ਲੱਗੇ ਘਟਣ

ਕਰੋਨਾ ਦੇ ਕੇਸ ਲੱਗੇ ਘਟਣ

ਭਾਰਤ ’ਚ ਐਕਟਿਵ ਮਾਮਲਿਆਂ ਦੀ ਗਿਣਤੀ 61 ਹਜ਼ਾਰ ਤੋਂ ਜ਼ਿਆਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਦੇ ਮਾਮਲਿਆਂ ਵਿਚ ਅੱਜ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਲੰਘੇ 24 ਘੰਟਿਆਂ ਵਿਚ 76 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 11 ਵਿਅਕਤੀਆਂ ਦੀ ਜਾਨ ਵੀ ਚਲੇ ਗਈ ਹੈ। ਭਾਰਤ ਵਿਚ ਹੁਣ ਕਰੋਨਾ ਤੋਂ ਐਕਟਿਵ ਮਰੀਜ਼ਾਂ ਦਾ ਅੰਕੜਾ 61 ਹਜ਼ਾਰ ਤੋਂ ਜ਼ਿਆਦਾ ਹੈ। ਲੰਘੇ ਕੱਲ੍ਹ ਸੋਮਵਾਰ ਨੂੰ ਕਰੋਨਾ ਦਾ ਰਿਕਵਰੀ ਰੇਟ ਵੀ 98.68 ਫੀਸਦੀ ਰਿਹਾ ਹੈ ਅਤੇ 98 ਫੀਸਦੀ ਦੀ ਦਰ ਨਾਲ ਕਰੋਨਾ ਮਰੀਜ਼ ਸਿਹਤਮੰਦ ਵੀ ਹੋ ਰਹੇ ਹਨ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਕਰੋਨਾ ਵਾਇਰਸ ਕਾਰਨ ਦਿੱਲੀ ’ਚ ਚਾਰ ਅਤੇ ਹਰਿਆਣਾ, ਕਰਨਾਟਕ ਅਤੇ ਪੰਜਾਬ ’ਚ ਇਕ-ਇਕ ਮਰੀਜ਼ ਦੀ ਮੌਤ ਹੋ ਗਈ ਹੈ। ਉਧਰ ਦੂੁਜੇ ਪਾਸੇ ਕੇਰਲ ਅਤੇ ਦਿੱਲੀ ਵਿਚ ਕਰੋਨਾ ਦੇ ਮਾਮਲੇ ਜ਼ਿਆਦਾ ਆ ਰਹੇ ਹਨ ਅਤੇ ਐਕਟਿਵ ਮਾਮਲਿਆਂ ਵਿਚ ਕੇਰਲ ਤੋਂ ਬਾਅਦ ਮਹਾਰਾਸ਼ਟਰ ਦੂਜੇ ਨੰਬਰ ’ਤੇ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਦੀ ਕਰੋਨਾ ਰਿਪੋਰਟ ਵੀ ਪਾਜੇਟਿਵ ਆਈ ਹੈ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …