ਚਾਰ ਮਜ਼ਦੂਰਾਂ ਦੀ ਗਈ ਜਾਨ
ਕਰਨਾਲ/ਬਿਊਰੋ ਨਿਊਜ਼
ਹਰਿਆਣਾ ਦੇ ਕਰਨਾਲ ਵਿਚ ਅੱਜ ਮੰਗਲਵਾਰ ਤੜਕੇ ਸਾਢੇ ਤਿੰਨ ਵਜੇ ਸ਼ਿਵ ਸ਼ਕਤੀ ਰਾਈਸ ਮਿੱਲ ਦੀ ਤਿੰਨ ਮੰਜ਼ਿਲਾਂ ਇਮਾਰਤ ਢਹਿ-ਢੇਰੀ ਹੋ ਗਈ। ਇਸ ਇਮਾਰਤ ਦੇ ਮਲਬੇ ਹੇਠਾਂ ਦਬ ਜਾਣ ਕਾਰਨ ਚਾਰ ਮਜ਼ਦੂਰਾਂ ਦੀ ਜਾਨ ਚਲੇ ਗਈ ਅਤੇ 20 ਤੋਂ ਜ਼ਿਆਦਾ ਮਜ਼ਦੂਰ ਜ਼ਖਮੀ ਵੀ ਹੋ ਗਏ ਹਨ। ਜਿਨ੍ਹਾਂ ਮਜ਼ਦੂਰਾਂ ਦੀ ਜਾਨ ਚਲੇ ਗਈ ਹੈ, ਉਹ ਸਾਰੇ ਬਿਹਾਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਦੱਸਿਆ ਕਿ ਕਈ ਮਜ਼ਦੂਰਾਂ ਨੇ ਦੌੜ ਭੱਜ ਕੇ ਜਾਂ ਛਾਲਾਂ ਮਾਰ ਕੇ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ ਤਰਾਵੜੀ ਦੀ ਸ਼ਿਵ ਸ਼ਕਤੀ ਰਾਈਸ ਮਿੱਲ ਦੀ ਇਸ ਇਮਾਰਤ ਵਿਚ ਕਰੀਬ 200 ਮਜ਼ਦੂਰ ਰਹਿੰਦੇ ਸਨ। ਇਨ੍ਹਾਂ ਵਿਚੋਂ ਕੁਝ ਰਾਤ ਸਮੇਂ ਵੀ ਕੰਮ ’ਤੇ ਗਏ ਹੋਏ ਸਨ ਅਤੇ ਬਾਕੀ ਇਮਾਰਤ ਵਿਚ ਸੌ ਰਹੇ ਸਨ। ਕਰਨਾਲ ਦੇ ਐਸਪੀ ਸ਼ਸ਼ਾਂਕ ਕੁਮਾਰ ਸਾਵਨ ਨੇ ਦੱਸਿਆ ਕਿ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਰੈਸਕਿਊ ਵਿਚ ਲੱਗੀਆਂ ਹੋਈਆਂ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਈਸ ਮਿੱਲ ਦੇ ਮਾਲਕ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ ਗਿਆ ਹੈ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …