ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੂੰ ਆਉਂਦੀ 21 ਅਪ੍ਰੈਲ ਨੂੰ ਵਿਜੀਲੈਂਸ ਬਿਊਰੋ ਅੱਗੇ ਪੇਸ਼ ਹੋਣ ਲਈ ਆਖਿਆ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਲੰਘੀ 14 ਅਪ੍ਰੈਲ ਨੂੰ ਚੰਨੀ ਕੋਲੋਂ ਕਰੀਬ 8 ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਦੇ ਸਮੇਂ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੀਤੇ ਗਏ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਹੋਈ ਹੈ। ਇਨ੍ਹਾਂ ਮਾਮਲਿਆਂ ਕਾਂਗਰਸ ਅਤੇ ਅਕਾਲੀ ਦਲ ਦੇ ਕਈ ਆਗੂ ਘਿਰਦੇ ਜਾ ਰਹੇ ਹਨ। ਧਿਆਨ ਰਹੇ ਕਿ ਕਾਂਗਰਸ ਦੇ ਕਈ ਸਾਬਕਾ ਮੰਤਰੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰ ਵੀ ਚੁੱਕੇ ਹਨ। ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜ਼ੀਆਂ ਸਣੇ ਹੋਰ ਕਈ ਕਾਂਗਰਸੀ ਆਗੂਆਂ ਦੇ ਨਾਮ ਸ਼ਾਮਲ ਹਨ।