Breaking News
Home / ਪੰਜਾਬ / ਇੰਦਰ ਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਇੰਦਰ ਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਟਵਾਲ ਅਕਾਲੀ ਦਲ ਦਾ ਸਾਥ ਛੱਡ ਭਾਜਪਾ ’ਚ ਹੋਏ ਸਨ ਸ਼ਾਮਲ
ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਪਰਮਿੰਦਰ ਸਿੰਘ ਢੀਂਡਸਾ ਅਤੇ ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਮੌਜੂਦ ਸਨ। ਜਦਕਿ ਇਸ ਤੋਂ ਪਹਿਲਾਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੀ ਨਾਮਜ਼ਦਗੀ ਪੱਤਰ ਦਾਖਲ ਕਰ ਚੁੱਕੇ ਹਨ। ਪ੍ਰੰਤੂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਅਜੇ ਤੱਕ ਆਪਣਾ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਧਿਆਨ ਰਹੇ ਇੰਦਰ ਇਕਬਾਲ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਜਪਾ ਦਾ ਪੱਲਾ ਫੜਿਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਹੈ। ਜਲੰਧਰ ਲੋਕ ਸਭਾ ਸੀਟ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਚੋਣ ਨਤੀਜਾ 13 ਮਈ ਨੂੰ ਆਵੇਗਾ। ਇਹ ਸੀਟ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਮਗਰੋਂ ਖਾਲੀ ਹੋਈ ਸੀ ਅਤੇ ਇਸ ਸੀਟ ’ਤੇ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਬਸਪਾ ਗੱਠਜੋੜ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁਕਾਬਲਾ ਹੈ।

 

Check Also

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹੁਣ ਫਿਨਲੈਂਡ ਤੋਂ ਲੈਣਗੇ ਟ੍ਰੇਨਿੰਗ

ਦਿੱਲੀ ’ਚ ਐਮਓਯੂ ਕੀਤਾ ਗਿਆ ਸਾਈਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਰਹੇ ਮੌਜੂਦ …