Breaking News
Home / ਪੰਜਾਬ / ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ

ਹੁਸ਼ਿਆਰਪੁਰ ਸਥਿਤ ਪੈਲੇਸ ਅਤੇ ਸ਼ੌਪਿੰਗ ਮਾਲ ’ਚ ਚੱਲਿਆ ਸਰਚਅਪ੍ਰੇਸ਼ਨ
ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜ ਮਹੀਨੇ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਟਿਕਾਣਿਆਂ ’ਤੇ ਅੱਜ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਅਰੋੜਾ ਦੇ ਟਾਂਡਾ ਰੋਡ ’ਤੇ ਸਥਿਤ ਮੈਰਿਜ ਪੈਲੇਸ ਅਤੇ ਸ਼ਹਿਰ ’ਚ ਜਲੰਧਰ ਬਾਈਪਾਸ ’ਤੇ ਬਣੇ ਸ਼ੌਪਿੰਗ ਮਾਲ ’ਚ ਸਰਚ ਅਪ੍ਰੇਸ਼ਨ ਚਲਾਇਆ ਗਿਆ। ਵਿਜੀਲੈਂਸ ਅਧਿਕਾਰੀਆਂ ਦੇ ਨਾਲ ਬਿਊਰੋ ਦਾ ਸਿਵਲ ਇੰਜੀਨੀਅਰਿੰਗ ਵਿੰਗ ਵੀ ਮੌਜੂਦ ਸੀ, ਜਿਸ ਵੱਲੋਂ ਮੈਰਿਜ ਪੈਲੇਸ ਅਤੇ ਸ਼ੌਪਿੰਗ ਮਾਲ ਦੀ ਪੈਮਾਇਸ਼ ਕੀਤੀ ਗਈ। ਇਸ ਤੋਂ ਇਲਾਵਾ ਮੈਰਿਜ ਪੈਲੇਸ ਅਤੇ ਸ਼ੌਪਿੰਗ ਮਾਲ ਦੀ ਉਸਾਰੀ ਦੌਰਾਨ ਵਰਤੇ ਗਏ ਮਹਿੰਗੇ ਮਟੀਰੀਅਲ ਦੀ ਵੀ ਜਾਂਚ ਕੀਤੀ ਗਈ। ਇਸ ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਸੁੰਦਰ ਸ਼ਾਮ ਅਰੋੜਾ ਨੇ ਮੰਤਰੀ ਅਹੁਦੇ ’ਤੇ ਰਹਿੰਦੇ ਹੋਏ ਆਮਦਨ ਤੋਂ ਵੱਧ ਕਿੰਨੀ ਸੰਪਤੀ ਬਣਾਈ ਹੈ। ਜਦਕਿ ਇਸ ਤੋਂ ਪਹਿਲਾਂ ਅਰੋੜਾ ਦੇ ਮਹਿਲਨੁਮਾ ਘਰ ਦੇ ਵਿਹੜੇ ਤੋਂ ਲੈ ਕੇ ਬਾਥਰੂਮ ਤੱਕ ਦੀ ਵੀ ਪੈਮਾਇਸ਼ ਵਿਜੀਲੈਂਸ ਵੱਲੋਂ ਕੀਤੀ ਗਈ ਸੀ। ਸੱਤਾ ਸੁੱਖਾ ਮਾਨਣ ਤੋਂ ਬਾਅਦ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ ਸੀ।

Check Also

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ …