11.9 C
Toronto
Wednesday, October 15, 2025
spot_img
Homeਪੰਜਾਬਪੰਜਾਬ ’ਚ ਫਿਰ ਵਧੇ ਕਰੋਨਾ ਦੇ ਮਾਮਲੇ

ਪੰਜਾਬ ’ਚ ਫਿਰ ਵਧੇ ਕਰੋਨਾ ਦੇ ਮਾਮਲੇ

ਕਰੋਨਾ ਦੇ ਐਕਵਿਟ ਮਾਮਲਿਆਂ ਦੀ ਗਿਣਤੀ 1600 ਵੱਲ ਨੂੰ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਟੈਸਟਿੰਗ ਵਧਾਉਣ ਦੇ ਨਾਲ ਹੀ ਕਰੋਨਾ ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਧੀ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਨੇ 4331 ਸੈਂਪਲ ਕਰੋਨਾ ਦੀ ਜਾਂਚ ਲਈ ਭੇਜੇ ਸਨ। ਇਨ੍ਹਾਂ ਵਿਚੋਂ 3643 ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ 3643 ਵਿਚੋਂ 225 ਸੈਂਪਲਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪੰਜਾਬ ਵਿਚ ਹੁਣ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1600 ਵੱਲ ਨੂੰ ਵਧਣ ਲੱਗੀ ਹੈ। ਇਸੇ ਦੌਰਾਨ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਭਰਤੀ ਕਰੋਨਾ ਪੀੜਤ 227 ਮਰੀਜ਼ਾਂ ਨੂੰ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਭਾਰਤ ’ਚ ਵੀ ਇਕ ਵਾਰ ਫਿਰ ਤੋਂ ਕਰੋਨਾ ਵਾਇਰਸ ਦੇ ਮਾਮਲਿਆਂ ’ਚ ਵਾਧਾ ਹੋਇਆ ਹੈ। ਚਾਰ ਦਿਨਾਂ ਬਾਅਦ ਕਰੋਨਾ ਦੇ ਮਾਮਲੇ ਫਿਰ ਵਧੇ ਹਨ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਭਰ ਵਿਚ ਪਿਛਲੇ 24 ਘੰਟਿਆਂ ਵਿਚ ਕਰੋਨਾ ਦੇ ਕੁੱਲ 10 ਹਜ਼ਾਰ 542 ਮਾਮਲੇ ਸਾਹਮਣੇ ਆਏ ਹਨ। ਇਸਦੇ ਨਾਲ ਹੀ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 63 ਹਜ਼ਾਰ ਤੋਂ ਟੱਪ ਗਈ ਹੈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 38 ਮਰੀਜ਼ਾਂ ਦੀ ਮੌਤ ਵੀ ਹੋਈ ਹੈ।

 

RELATED ARTICLES
POPULAR POSTS