ਇੰਦਰ ਇਕਬਾਲ ਸਿੰਘ ਅਟਵਾਲ ਵੀ ਭਾਜਪਾ ਹੋ ਚੁੱਕੇ ਹਨ ਸ਼ਾਮਲ
ਲੁਧਿਆਣਾ/ਬਿਊਰੋ ਨਿਊਜ਼
ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਅਟਵਾਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਚਰਨਜੀਤ ਸਿੰਘ ਅਟਵਾਲ ਦੋ ਵਾਰ ਸੰਸਦ ਮੈਂਬਰ ਅਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡਾ.ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦਾ ਭਾਜਪਾ ਵਲੋੋਂ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਲੋਕ ਸਭਾ ਹਲਕਾ ਜਲੰਧਰ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ। ਧਿਆਨ ਰਹੇ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਦਰਸ਼ਨ ਨਿਰਾਸ਼ਾਜਨਕ ਹੀ ਰਿਹਾ ਸੀ। ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਗਠਜੋੜ ਨੂੰ ਪੰਜਾਬ ਦੀਆਂ 117 ਸੀਟਾਂ ਵਿਚੋਂ ਸਿਰਫ 4 ਸੀਟਾਂ ’ਤੇ ਜਿੱਤ ਹਾਸਲ ਹੋਈ ਸੀ। ਜਿਸ ਵਿਚ 3 ਸੀਟਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਕ ਸੀਟ ਬਸਪਾ ਦੀ ਹੈ। ਇਸੇ ਦੌੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਨਰਾਜ਼ ਆਗੂਆਂ ਵਿਚੋਂ ਇਕ ਡਾ.ਚਰਨਜੀਤ ਸਿੰਘ ਅਟਵਾਲ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।