0.8 C
Toronto
Wednesday, December 3, 2025
spot_img
Homeਪੰਜਾਬਡਰੱਗ ਮਾਮਲੇ ’ਚ ਬਰਖਾਸਤ ਕੀਤੇ ਰਾਜਜੀਤ ਸਿੰਘ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ

ਡਰੱਗ ਮਾਮਲੇ ’ਚ ਬਰਖਾਸਤ ਕੀਤੇ ਰਾਜਜੀਤ ਸਿੰਘ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ

ਸਰੋਤਾਂ ਤੋਂ ਵੱਧ ਆਮਦਨ ਮਾਮਲੇ ’ਚ ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ’ਚ ਸ਼ਾਮਲ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਪੰਜਾਬ ਸਰਕਾਰ ਨੇ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਆਰੋਪੀ ਦੇਸ਼ ਛੱਡ ਕੇ ਫਰਾਰ ਨਾ ਹੋ ਸਕੇ, ਇਸੇ ਕਾਰਨ ਇਹ ਸਰਕੂਲਰ ਜਾਰੀ ਕੀਤਾ ਗਿਆ ਹੈ। ਉਧਰ ਰਾਜਜੀਤ ਸਿੰਘ ਦੇ ਅੱਜ ਮੋਹਾਲੀ ਸਥਿਤ ਵਿਜੀਲੈਂਸ ਦੇ ਦਫ਼ਤਰ ’ਚ ਪੇਸ਼ ਹੋਣ ਦੀ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਉਥੇ ਵਿਜੀਲੈਂਸ ਵੱਲੋਂ ਉਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਪ੍ਰੰਤੂ ਖ਼ਬਰਾਂ ਪੜ੍ਹੇ ਜਾਣ ਤੱਕ ਰਾਜਜੀਤ ਵਿਜੀਲੈਂਸ ਦਫ਼ਤਰ ਵਿਖੇ ਨਹੀਂ ਪਹੁੰਚੇ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਪੁਲੀਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ਼ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਜਾਂ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਰਾਜਜੀਤ ਸਿੰਘ ਖਿਲਾਫ਼ ਜਾਂਚ ਲਈ ਲੋੜੀਂਦਾ ਪੱਤਰ ਬਿਊਰੋ ਨੂੰ ਭੇਜ ਦਿੱਤਾ ਗਿਆ ਹੈ ਤੇ ਇਸ ਮਾਮਲੇ ਵਿੱਚ ਜਲਦੀ ਹੀ ਜਾਂਚ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਸਰਕਾਰ ਨੇ ਲੰਘੇ ਦਿਨ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਸਨ। ਸਿਟ ਦੀਆਂ ਰਿਪੋਰਟਾਂ ਵਿੱਚ ਬਰਖਾਸਤ ਪੁਲੀਸ ਅਧਿਕਾਰੀ ਵੱਲੋਂ ਮੁਹਾਲੀ ਜ਼ਿਲ੍ਹੇ ਅਤੇ ਹੋਰਨਾਂ ਥਾਵਾਂ ’ਤੇ ਜਾਇਦਾਦ ਖ਼ਰੀਦਣ ਦੇ ਤੱਥ ਸਾਹਮਣੇ ਲਿਆਂਦੇ ਸਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿੱਚ ਸਾਰੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ, ਬੈਂਕ ਖਾਤਿਆਂ ਅਤੇ ਹੋਰਨਾਂ ਅਸਾਸਿਆਂ ਦੀ ਪੜਤਾਲ ਕੀਤੀ ਜਾਵੇਗੀ।

 

RELATED ARTICLES
POPULAR POSTS