14.5 C
Toronto
Wednesday, September 17, 2025
spot_img
Homeਪੰਜਾਬਪੰਜਾਬ ’ਚ ਕਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 1800 ਵੱਲ ਨੂੰ ਵਧਿਆ

ਪੰਜਾਬ ’ਚ ਕਰੋਨਾ ਦੇ ਐਕਟਿਵ ਮਾਮਲਿਆਂ ਦਾ ਅੰਕੜਾ 1800 ਵੱਲ ਨੂੰ ਵਧਿਆ

ਲੰਘੇ 24 ਘੰਟਿਆਂ ਦੌਰਾਨ ਭਾਰਤ ਭਰ ’ਚ ਕਰੋਨਾ ਨਾਲ 40 ਮੌਤਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲਗਾਤਾਰ ਵਧ ਰਹੇ ਕਰੋਨਾ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਟੈਸਟਿੰਗ ਵਧਾ ਦਿੱਤੀ ਹੈ। ਜਿਸ ਨਾਲ ਸੂਬੇ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੀ ਵਧਣੀ ਸ਼ੁਰੂ ਹੋ ਗਈ ਹੈ। ਲੰਘੇ 24 ਘੰਟਿਆਂ ਦੇ ਦੌਰਾਨ ਪੰਜਾਬ ਦੇ ਵੱਖ-ਵੱਖ ਹਸਪਤਾਲਾਂ ਵਿਚੋਂ 7297 ਸੈਂਪਲ ਜਾਂਚ ਲਈ ਭੇਜੇ ਗਏ ਸਨ। ਇਨ੍ਹਾਂ ਵਿਚੋਂ 6824 ਸੈਂਪਲਾਂ ਦੀ ਜਾਂਚ ਕੀਤੀ ਗਈ ਅਤੇ 467 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆ ਆਈ ਹੈ। ਇਸਦੇ ਨਾਲ ਹੀ ਸੂਬੇ ਵਿਚ ਕਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 1765 ਤੋਂ ਜ਼ਿਆਦਾ ਹੋ ਗਈ ਹੈ ਅਤੇ ਇਹ ਅੰਕੜਾ ਹੁਣ 1800 ਵੱਲ ਨੂੰ ਵਧਣਾ ਸ਼ੁਰੂ ਹੋ ਗਿਆ ਹੈ। ਇੱਥੇ ਰਾਹਤ ਵਾਲੀ ਗੱਲ ਇਹ ਵੀ ਹੈ ਕਿ ਸੂਬੇ ਵਿਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀ ਸਿਹਤਮੰਦ ਹੋ ਕੇ ਹਸਪਤਾਲਾਂ ਤੋਂ ਆਪਣੇ ਘਰਾਂ ਨੂੰ ਵੀ ਜਾ ਰਹੇ ਹਨ। ਸੂਬੇ ਵਿਚ ਬੇਸ਼ੱਕ ਕਰੋਨਾ ਮਰੀਜ਼ਾਂ ਦਾ ਅੰਕੜਾ ਵਧਿਆ ਹੈ, ਪਰ ਇਸ ਸਮੇਂ ਕੋਈ ਵੀ ਮਰੀਜ਼ ਵੈਂਟੀਲੇਟਰ ’ਤੇ ਨਹੀਂ ਹੈ। ਉਧਰ ਦੂਜੇ ਪਾਸੇ ਭਾਰਤ ਭਰ ਵਿਚ ਇਕ ਦਿਨ ਵਿਚ ਕਰੋਨਾ ਦੇ 12,591 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 65,286 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ਵਿਚ ਕਰੋਨਾ ਤੋਂ ਪੀੜਤ 40 ਮਰੀਜ਼ਾਂ ਦੀ ਜਾਨ ਵੀ ਚਲੇ ਗਈ ਹੈ।

 

RELATED ARTICLES
POPULAR POSTS