Breaking News
Home / ਪੰਜਾਬ / ਪੰਜਾਬ ਵਿਚ ਟੈਸਟਿੰਗ ਵਧਣ ਦੇ ਨਾਲ ਹੀ ਕਰੋਨਾ ਦੇ ਮਾਮਲੇ ਵੀ ਵਧੇ

ਪੰਜਾਬ ਵਿਚ ਟੈਸਟਿੰਗ ਵਧਣ ਦੇ ਨਾਲ ਹੀ ਕਰੋਨਾ ਦੇ ਮਾਮਲੇ ਵੀ ਵਧੇ

ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1860 ਤੋਂ ਜ਼ਿਆਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਕਰੋਨਾ ਸਬੰਧੀ ਟੈਸਟਿੰਗ ਵਧਾਉਣ ਦੇ ਨਾਲ ਹੀ ਕਰੋਨਾ ਦੇ ਮਾਮਲੇ ਵੀ ਵਧਣ ਲੱਗੇ ਹਨ। ਲੰਘੇ 24 ਘੰਟਿਆਂ ਦੌਰਾਨ ਪੰਜਾਬ ਵਿਚ 7021 ਵਿਅਕਤੀਆਂ ਦੇ ਸੈਂਪਲ ਲੈ ਕੇ ਕਰੋਨਾ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 6794 ਸੈਂਪਲਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿਚੋਂ 389 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸੇ ਦੌਰਾਨ ਰਾਹਤ ਵਾਲੀ ਗੱਲ ਇਹ ਵੀ ਹੈ ਕਿ ਲੰਘੇ 24 ਘੰਟਿਆਂ ਦੌਰਾਨ ਪੰਜਾਬ ’ਚ ਕਰੋਨਾ ਤੋਂ ਪੀੜਤ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ। ਸੂਬੇ ਵਿਚ ਸ਼ੂਗਰ, ਬੀਪੀ, ਕਿਡਨੀ ਜਾਂ ਫਿਰ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਅਕਤੀ ਕਰੋਨਾ ਦੀ ਲਪੇਟ ਵਿਚ ਆ ਰਹੇ ਹਨ। ਸੂਬੇ ਵਿਚ ਕਰੋਨਾ ਤੋਂ ਪੀੜਤ 30 ਵਿਅਕਤੀ ਲੈਵਲ-2 ਅਤੇ 12 ਵਿਅਕਤੀ ਲੈਵਲ-3 ਦੇ ਹਨ, ਜਿਹੜੇ ਕਿ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਭਰਤੀ ਹਨ। ਇਨ੍ਹਾਂ ਨੂੰ ਆਕਸੀਜਨ ਦੀ ਸਪੋਰਟ ’ਤੇ ਰੱਖਿਆ ਗਿਆ ਹੈ। ਰਾਹਤ ਵਾਲੀ ਗੱਲ ਇਹ ਵੀ ਹੈ ਕਿ ਜਿਸ ਤਰ੍ਹਾਂ ਕਰੋਨਾ ਦੇ ਮਾਮਲੇ ਵਧਦੇ ਹਨ, ਉਸੇ ਤਰ੍ਹਾਂ ਕਰੋਨਾ ਤੋਂ ਪੀੜਤ ਵਿਅਕਤੀ ਸਿਹਤਮੰਦ ਵੀ ਹੋ ਰਹੇ ਹਨ। ਉਧਰ ਦੂਜੇ ਪਾਸੇ ਭਾਰਤ ਭਰ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 11 ਹਜ਼ਾਰ 700 ਦੇ ਕਰੀਬ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਚੱਲਦਿਆਂ ਦੇਸ਼ ਭਰ ਵਿਚ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 66 ਹਜ਼ਾਰ ਤੋਂ ਜ਼ਿਆਦਾ ਹੈ।

 

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …