Breaking News
Home / ਪੰਜਾਬ / ਜੰਮੂ ਕਸ਼ਮੀਰ ਦੇ ਪੁੰਛ ’ਚ ਸ਼ਹੀਦ ਹੋਏ ਜਵਾਨਾਂ ਨੂੰ ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ

ਜੰਮੂ ਕਸ਼ਮੀਰ ਦੇ ਪੁੰਛ ’ਚ ਸ਼ਹੀਦ ਹੋਏ ਜਵਾਨਾਂ ਨੂੰ ਸੀਐਮ ਮਾਨ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਹੋਏ ਪੰਜ ਜਵਾਨਾਂ ਵਿਚੋਂ ਚਾਰ ਪੰਜਾਬ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਦੇ ਪੁੰਛ ਵਿਚ ਹੋਏ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਇਨ੍ਹਾਂ ਵਿਚੋਂ ਚਾਰ ਜਵਾਨ ਪੰਜਾਬ ਤੋਂ ਹਨ, ਜੋ ਕਿ ਦਹਿਸ਼ਤੀ ਹਮਲੇ ਵਿਚ ਸ਼ਹੀਦ ਹੋ ਗਏ। ਉਨ੍ਹਾਂ ਕਿਹਾ ਕਿ ਸਰਹੱਦਾਂ ਦੇ ਰਾਖੇ ਅਮਰ ਰਹਿਣ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਿਵਾਰਾਂ ਨੂੰ ਵਾਹਿਗੁਰੁ ਭਾਣਾ ਮੰਨਣ ਦਾ ਬਲ ਬਖਸ਼ਣ। ਪ੍ਰਣਾਮ ਸ਼ਹੀਦਾਂ ਨੂੰ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪੁੰਛ ਵਿਚ ਲੰਘੇ ਕੱਲ੍ਹ ਇਕ ਦਹਿਸ਼ਤੀ ਹਮਲੇ ਤੋਂ ਬਾਅਦ ਫੌਜ ਦੇ ਵਾਹਨ ਨੂੰ ਅੱਗ ਲੱਗਣ ਕਾਰਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚੋਂ ਚਾਰ ਜਵਾਨ ਪੰਜਾਬ ਨਾਲ ਸਬੰਧਤ ਸਨ। ਸ਼ਹੀਦ ਹੋਣ ਵਾਲੇ ਜਵਾਨਾਂ ਦੀ ਪਛਾਣ ਰਾਸ਼ਟਰੀ ਰਾਈਫਲਜ਼ ਦੇ ਹੌਲਦਾਰ ਮਨਦੀਪ ਸਿੰਘ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕਿ੍ਰਸ਼ਨ ਸਿੰਘ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ, ਸਿਪਾਹੀ ਸੇਵਕ ਸਿੰਘ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਅਤੇ ਲਾਂਸ ਨਾਇਕ ਦੇਬਾਸ਼ੀਸ਼ ਬਸਵਾਲ (ਓਡੀਸ਼ਾ) ਵਜੋਂ ਹੋਈ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …